18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ ਨੰਬਰਦਾਰਾ ਯੂਨੀਅਨ ਬਸੀ ਪਠਾਣਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-09-2025
ਬਸੀ ਪਠਾਣਾਂ, 5 ਸਤੰਬਰ (ਮੌਦਗਿਲ)-ਪੰਜਾਬ ਨੰਬਰਦਾਰ ਯੂਨੀਅਨ ਬਲਾਕ ਬਸੀ ਪਠਾਣਾਂ ਦੀ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਕੱਜਲਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹੜ੍ਹਾਂ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ | ਪ੍ਰਧਾਨ ਮਨਜੀਤ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਜਾ ਰਹੀਆਂ ਸਮਾਜ ਸੇਵੀ ਜਥੇਬੰਦੀਆਂ ਦੇ ਚਲਾਨ ਕੱਟਣ ਲਈ ਪੁਲਿਸ ਦੀ ਨਿਖੇਧੀ ਕੀਤੀ | ਇਸ ਤੋਂ ਪਹਿਲਾਂ ਆਗੂਆਂ ਨੇ ਸਮੂਹ ਸੰਗਤ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਦੀ ਵਧਾਈ ਦਿੱਤੀ | ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ, ਜਿਸ ਕਾਰਨ ਨੰਬਰਦਾਰਾਂ ਵਿਚ ਰੋਸ ਵਧਦਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨੰਬਰਦਾਰਾਂ ਦੀਆਂ ਮੁੱਖ ਮੰਗਾਂ ਵਿਚ ਨੰਬਰਦਾਰੀ ਜੱਦੀ ਪੁਸ਼ਤੀ ਕਰਨਾ, ਮਾਣ ਭੱਤਾ ਵਧਾ ਕੇ 5 ਹਜ਼ਾਰ ਰੁਪਏ ਕਰਨਾ ਤੇ ਸਮੇਂ ਤੇ ਦੇਣਾ, ਤਹਿਸੀਲ ਵਿਚ ਬੈਠਣ ਲਈ ਕਮਰਾ ਅਲਾਟ ਕਰਨਾ, ਟੋਲ ਪਲਾਜ਼ਾ ਤੇ ਬੱਸ ਸਫ਼ਰ ਮੁਫ਼ਤ ਕਰਨਾ ਮੁੱਖ ਤੌਰ 'ਤੇ ਸ਼ਾਮਲ ਹਨ | ਇਸ ਮੌਕੇ ਸਰਬਸੰਮਤੀ ਨਾਲ ਨੰਬਰਦਾਰ ਜਸਵਿੰਦਰ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਅਤੇ ਅਵਨਿੰਦਰ ਸਿੰਘ ਬਸੀ ਪਠਾਣਾਂ ਨੂੰ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ | ਇਸ ਮੌਕੇ ਬਿੱਕਰ ਸਿੰਘ ਉਦਲਪੁਰ, ਭੁਪਿੰਦਰ ਸਿੰਘ ਮਹਿਦੂਦਾਂ ਸੀਨੀਅਰ ਮੀਤ ਪ੍ਰਧਾਨ, ਨਛੱਤਰ ਸਿੰਘ ਚੁੰਨੀ ਕਲਾਂ, ਮਲਕੀਤ ਸਿੰਘ ਅਬਦੁੱਲਾਪੁਰ, ਹਰਮਿੰਦਰ ਸਿੰਘ ਬਸੀ ਪਠਾਣਾਂ, ਕੁਲਵੰਤ ਸਿੰਘ ਅਬਦੁੱਲਾਪੁਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਸਰਕਾਰ ਹੋਈ ਫ਼ੇਲ੍ਹ, ਸਹਾਇਤਾ ਲਈ ਸ਼੍ਰੋਮਣੀ ਅਕਾਲੀ ਦਲ ਜੁਟਿਆ-ਰਾਜੂ ਖ... ਅਗਲੀ ਖ਼ਬਰ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 2 ਵਿਅਕਤੀਆਂ ਨੂੰ 10-10 ਸਾਲ ਦੀ ਕੈਦ
Ad Position 24