18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਸਰਕਾਰ ਹੋਈ ਫ਼ੇਲ੍ਹ, ਸਹਾਇਤਾ ਲਈ ਸ਼੍ਰੋਮਣੀ ਅਕਾਲੀ ਦਲ ਜੁਟਿਆ-ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 06-09-2025
ਮੰਡੀ ਗੋਬਿੰਦਗੜ੍ਹ, 5 ਸਤੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਮਗਰੀ ਭੇਜਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਹਿਰਾ ਦਿੰਦੇ ਹੋਏ ਅੱਜ ਬਲਾਕ ਸੰਮਤੀ ਜੋਨ ਕੁੰਭ ਦੀ ਵਿਸ਼ੇਸ਼ ਮੀਟਿੰਗ ਪਿੰਡ ਚਤੁਰਪੁਰਾ ਵਿਖੇ ਕੀਤੀ ਗਈ | ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਆਏ ਹੜ੍ਹਾਂ ਨੇ ਲੋਕਾਂ ਨੂੰ ਵੱਡੀ ਮੁਸੀਬਤ ਵਿਚ ਪਾ ਦਿੱਤਾ ਹੈ | ਪਰ ਸਰਕਾਰ ਲੋਕਾਂ ਦੀ ਸਹਾਇਤਾ ਕਰਨ ਵਿਚ ਬਿਲਕੁਲ ਫ਼ੇਲ੍ਹ ਰਹੀ ਹੈ ਕਿਉਂਕਿ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਆਏ ਹੜ੍ਹਾਂ ਨਾਲ ਫਸਲਾਂ ਅਤੇ ਸੜਕਾਂ ਦਾ ਭਾਰੀ ਨੁਕਸਾਨ ਹੋਇਆ ਸੀ | ਪਰ 'ਆਪ' ਸਰਕਾਰ ਤਿੰਨ ਸਾਲਾਂ 'ਚ ਇਲਾਕੇ ਦੀਆਂ ਸੜਕਾਂ ਦੀ ਮੁਰੰਮਤ ਤੱਕ ਨਹੀਂ ਕਰਾ ਸਕੀ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ 'ਤੇ ਆਗੂ ਹਮੇਸ਼ਾ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਯੋਗਦਾਨ ਪਾ ਰਹੇ ਹਨ | ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਸਮੁੱਚੇ ਵਰਕਰਾਂ 'ਤੇ ਆਗੂਆਂ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਰ ਪ੍ਰਕਾਰ ਦੀ ਸਮਗਰੀ ਭੇਜਣ ਦੀ ਅਪੀਲ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਸਮੁੱਚੇ ਵਰਕਰਾਂ 'ਤੇ ਆਗੂਆਂ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਤਿਆਰੀ 'ਤੇ ਬੂਥ ਕਮੇਟੀਆਂ ਬਣਾਉਣ ਲਈ ਵੀ ਅਪੀਲ ਕੀਤੀ | ਇਸ ਮੀਟਿੰਗ ਵਿਚ ਹਰਮਿੰਦਰ ਸਿੰਘ ਕੁੰਭੜਾ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜਥੇ. ਜਰਨੈਲ ਸਿੰਘ ਮਾਜਰੀ, ਇੰਦਰਜੀਤ ਸਿੰਘ ਚਤੁਰਪੁਰਾ, ਜਸਪਾਲ ਸਿੰਘ ਕੁੰਭ, ਚੋਬਰ ਸਿੰਘ, ਕਿ੍ਸ਼ਨ ਕੁੰਭੜਾ, ਸੇਵਾ ਸਿੰਘ ਤੂਰਾਂ, ਗਿਆਨ ਸਿੰਘ ਕੁੰਭੜਾ, ਸੱਜਣ ਸਿੰਘ, ਰਘਬੀਰ ਸਿੰਘ, ਦਵਿੰਦਰ ਸਿੰਘ ਤੂਰਾਂ, ਪ੍ਰੀਤਮ ਸਿੰਘ ਨੰਬਰਦਾਰ, ਜਗਦੀਪ ਸਿੰਘ, ਜੱਗੀ ਕੁੰਭ, ਮਹਿੰਦਰ ਸਿੰਘ, ਗੁਰਜੀਤ ਸਿੰਘ ਗਰਜ਼ੀ ਮਾਜਰੀ, ਜੀਤ ਸਿੰਘ ਨੰਬਰਦਾਰ, ਜਗਦੀਪ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਜੋਨ ਦੇ ਸਮੁੱਚੇ ਵਰਕਰ ਤੇ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਹੜ੍ਹ ਸੰਭਾਵਿਤ ਖੇਤਰਾਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਪੰਜਾਬ ਨੰਬਰਦਾਰਾ ਯੂਨੀਅਨ ਬਸੀ ਪਠਾਣਾਂ ਦੀ ਮੀਟਿੰਗ
Ad Position 24