ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਮਨਪ੍ਰੀਤ ਸਿੰਘ)-ਕਾਰਜਕਾਰੀ ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਨੋਡਲ/ਪ੍ਰੋਗਰਾਮ ਅਫ਼ਸਰਾਂ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਜ਼ਿਲੇ੍ਹ ਅੰਦਰ ਪਿਛਲੇ ਰਿਕਾਰਡ ਮੁਤਾਬਿਕ ਸੰਭਾਵਿਤ ਹੜ੍ਹਾਂ ਦੇ ਪ੍ਰਭਾਵ ਹੇਠ ਆ ਸਕਣ ਵਾਲੇ ਸੰਭਾਵਿਤ ਖੇਤਰਾਂ ਅਤੇ ਵਧੇਰੇ ਬਾਰਸ਼ ਹੋਣ ਦੀ ਸੂਰਤ ਵਿਚ ਪ੍ਰਭਾਵਿਤ ਹੋ ਸਕਣ ਵਾਲੇ ਖੇਤਰਾਂ ਵਿਚ ਮੱਛਰ ਦੇ ਲਾਰਵੇ ਸੰਬੰਧੀ ਚੈਕਿੰਗ ਕੀਤੀ ਗਈ | ਇਸ ਚੈਕਿੰਗ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ.ਅਮਨਦੀਪ ਸਿੰਘ ਵਲੋਂ ਸਰਦਾਰ ਨਗਰ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਾਰੁਲ ਗੁਪਤਾ ਵਲੋਂ ਪ੍ਰੀਤ ਕਾਲੋਨੀ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ.ਪ੍ਰਭਜੋਤ ਕੌਰ ਵਲੋਂ ਗੁਰਦੇਵ ਨਗਰ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ.ਨਵਨੀਤ ਕੌਰ ਵਲੋਂ ਬਹਾਦਰਗੜ੍ਹ, ਡਾ ਸੰਪਨ ਅਤਰੀ (ਆਈ.ਡੀ.ਐਸ.ਪੀ.) ਵਲੋਂ ਹਰਨਾਮ ਨਗਰ ਆਦਿ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ ਆਪਣੇ ਖੇਤਰ ਵਿਚ ਮੱਛਰ ਦੇ ਲਾਰਵੇ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀ ਗਈਆਂ ਤੇ ਸ਼ਹਿਰੀ ਖੇਤਰ ਵਿਚ ਲਾਰਵਾ ਮਿਲਣ ਵਾਲੀਆਂ ਥਾਵਾਂ 'ਤੇ ਨਗਰ ਪਾਲਿਕਾ ਦੇ ਸਹਿਯੋਗ ਨਾਲ ਚਲਾਨ ਕੀਤੇ ਗਏ | ਜ਼ਿਲ੍ਹਾ ਐਪੀਡਮਾਲੋਜਿਸਟ ਡਾ. ਪ੍ਰਭਜੋਤ ਕੌਰ ਵਲੋਂ ਮੁਹੱਲਾ ਵਾਸੀਆਂ ਨੂੰ ਘਰਾਂ ਵਿਚ ਫ਼ਰਿਜ ਦੀ ਟਰੇਅ, ਕੂਲਰ, ਗਮਲੇ ਅਤੇ ਪਾਣੀ ਖੜ੍ਹੇ ਹੋਣ ਵਾਲੇ ਹੋਰ ਸਰੋਤਾਂ ਨੂੰ ਹਰ ਸ਼ੁੱਕਰਵਾਰ ਨੂੰ ਖ਼ਾਲੀ ਰੱਖਣ ਲਈ ਕਿਹਾ ਅਤੇ ਕਿਹਾ ਕਿ ਡੇਂਗੂ ਦਾ ਮੱਛਰ ਖੜ੍ਹ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ | ਇਸ ਲਈ ਗਮਲਿਆਂ ਵਿਚ ਜਾਂ ਕਿਤੇ ਹੋਰ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ | ਇਸ ਮੌਕੇ ਡਾ.ਸੰਪਨ ਅਤਰੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਿਹਤ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਨਗਰ ਪਾਲਿਕਾ ਤੋਂ ਮੁਨੀਸ਼ ਕੁਮਾਰ, ਹਰੀ ਸਿੰਘ, ਇਨਸੈਕਟ ਕੁਲੈਕਰ ਮਨਦੀਪ ਕੌਰ ਹਾਜ਼ਰ ਸਨ |