18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਤੇ ਇਲਾਕਾ ਵਾਸੀਆਂ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਟਰੱਕ ਰਵਾਨਾ

Ad Position 21
No active advertisement
ਅਜੀਤ ਡੈਸਕ 06-09-2025
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਮਨਪ੍ਰੀਤ ਸਿੰਘ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਤੇ ਇਲਾਕਾ ਵਾਸੀਆਂ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦਾ ਟਰੱਕ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਹਾਜ਼ਰੀ 'ਚ ਰਵਾਨਾ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਦਾ ਇਕ ਵੱਡਾ ਇਲਾਕਾ ਹੜ੍ਹਾਂ ਦੀ ਮਾਰ ਹੇਠ ਹੈ, ਜਿਸ ਨਾਲ ਜਿੱਥੇ ਆਮ ਲੋਕਾਂ ਦਾ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਉਨ੍ਹਾਂ ਦੀਆਂ ਫ਼ਸਲਾਂ, ਘਰਾਂ ਤੇ ਪਸ਼ੂਆਂ ਨੂੰ ਵੀ ਬੁਰੀ ਤਰ੍ਹਾਂ ਨੁਕਸਾਨ ਪੁੱਜਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਿ ਪੰਜਾਬ ਸਰਕਾਰ ਦੇ ਅਧਿਕਾਰੀ, ਵਿਧਾਇਕ, ਮੰਤਰੀ ਤੇ ਵਲੰਟੀਅਰ ਲੋਕਾਂ ਦੀ ਮਦਦ 'ਚ ਲੱਗੇ ਹੋਏ ਹਨ, ਪਰ ਆਮ ਲੋਕਾਂ ਦੁਆਰਾ ਵੀ ਹੜ੍ਹ ਪੀੜਤਾਂ ਲਈ ਅੱਗੇ ਹੋ ਮਦਦ ਕੀਤੀ ਜਾ ਰਹੀ ਹੈ ਜੋ ਸ਼ਲਾਘਾਯੋਗ ਕਦਮ ਹੈ | ਇਸ ਮੌਕੇ ਤਰਲੋਚਨ ਸਿੰਘ ਲਾਲੀ, ਗੁਰਵਿੰਦਰ ਸਿੰਘ ਸੋਹੀ, ਲਖਵਿੰਦਰ ਸਿੰਘ ਮਾਧੋਪੁਰ, ਕੌਂਸਲਰ ਆਸ਼ਾ ਰਾਣੀ, 'ਆਪ' ਆਗੂ ਰਮੇਸ਼ ਕੁਮਾਰ ਸੋਨੂੰ, ਗੁਰਪ੍ਰੀਤ ਸਿੰਘ ਸੈਣੀ, ਤੇਜਿੰਦਰ ਸਿੰਘ ਲਾਡੀ, ਰਾਮ ਸਿੰਘ, ਪਿ੍ਤਪਾਲ ਸਿੰਘ ਜੱਸੀ, ਪਵੇਲ ਹਾਂਡਾ, ਰਾਜਦਵਿੰਦਰ ਸਿੰਘ ਲਾਡੀ ਖਰ੍ਹੇ, ਹਰਮਨਪ੍ਰੀਤ ਸਿੰਘ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਸੁੱਖ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ <br/> ਅਗਲੀ ਖ਼ਬਰ ਜੀ. ਆਰ. ਪੀ. ਥਾਣਾ ਸਰਹਿੰਦ ਦੇ ਮੁੱਖ ਅਫ਼ਸਰ ਰਤਨ ਲਾਲ ਦੀ ਟੀਮ 'ਡੀ.ਜੀ.ਪੀ' ਡਿਸਕ ਨਾਲ ਸਨਮਾਨਿਤ
Ad Position 24