18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਨੌਜਵਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਸੰਬੰਧੀ ਉਤਸ਼ਾਹਿਤ ਕਰਨ ਲਈ ਉਪਰਾਲੇ ਜਾਰੀ-ਸਹਾਇਕ ਡਾਇਰੈਕਟਰ

Ad Position 21
No active advertisement
ਅਜੀਤ ਡੈਸਕ 06-09-2025
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਰਵਿੰਦਰ ਮੌਦਗਿਲ)-ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਮੱਛੀ ਪਾਲਨ ਵਿਭਾਗ ਵਲੋਂ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਵਿਅਕਤੀਆਂ ਨੂੰ ਮੱਛੀ ਪਾਲਨ ਦੇ ਕਿੱਤੇ ਨਾਲ ਜੋੜਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਤਹਿਤ ਪਿੰਡਾਂ ਵਿਚ ਲੋਕਾਂ ਨੂੰ ਇਸ ਕਿੱਤੇ ਦੇ ਫ਼ਾਇਦਿਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ, ਉੱਥੇ ਹੀ ਨੀਲੀ ਕ੍ਰਾਂਤੀ ਲਿਆਉਣ ਲਈ ਚਾਹਵਾਨ ਵਿਅਕਤੀਆਂ ਦੇ ਸਿਖਲਾਈ ਕੈਂਪ ਵੀ ਲਗਾਏ ਜਾ ਰਹੇ ਹਨ | ਸ. ਬੇਦੀ ਨੇ ਦੱਸਿਆ ਕਿ 15 ਸਤੰਬਰ ਤੋਂ 19 ਸਤੰਬਰ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 404 ਵਿਚ ਮੱਛੀ ਪਾਲਨ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵਲੋਂ ਇਸ ਸਾਲ ਹੁਣ ਤੱਕ ਲਗਾਏ ਗਏ 8 ਕੈਂਪਾਂ ਵਿਚ 227 ਵਿਅਕਤੀਆਂ ਨੂੰ ਮੁਫ਼ਤ ਸਿਖਲਾਈ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਵਿਭਾਗ ਦੇ ਉਪਰਾਲਿਆਂ ਸਦਕਾ ਪਿਛਲੇ ਸਾਲਾਂ ਤੋਂ ਲਗਾਤਾਰ ਜ਼ਿਲੇ੍ਹ ਵਿਚ ਮੱਛੀ ਪਾਲਨ ਹੇਠਲੇ ਰਕਬੇ ਵਿਚ ਵਾਧਾ ਹੁੰਦਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਬੂਥ ਪੱਧਰ 'ਤੇ ਮਜ਼ਬੂਤ ਹੋਵੇਗੀ-ਧਾਲੀਵਾਲ, ਕੁੰਭੜਾ,... ਅਗਲੀ ਖ਼ਬਰ ਕੇਂਦਰ ਅਤੇ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਦੀ ਸਾਰ ਲਵੇ-ਚਨਾਰਥਲ
Ad Position 24