ਮੰਡੀ ਗੋਬਿੰਦਗੜ੍ਹ, 5 ਸਤੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਸੀਨੀਅਰ ਆਗੂ ਹਰਮਿੰਦਰ ਸਿੰਘ ਕੁੰਭੜਾ ਅਤੇ ਫੋਰਮੈਨ ਬਲਵੀਰ ਸਿੰਘ ਸਿੱਧੂ ਨੇ ਪਾਰਟੀ ਹਾਈਕਮਾਨ ਵਲੋਂ ਪਿਛਲੇ ਦਿਨੀਂ ਸਰਕਲ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਸਰਕਲ ਪ੍ਰਧਾਨਾਂ ਦੀਆਂ ਕੀਤੀਆਂ ਨਵੀਆਂ ਨਿਯੁਕਤੀਆਂ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਬੂਥ ਪੱਧਰ 'ਤੇ ਮਜ਼ਬੂਤ ਹੋਵੇਗੀ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਦੁਆਰਾ ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸਿਫ਼ਾਰਸ਼ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਨਾਲ ਜਿਨ੍ਹਾਂ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਹ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਨਿਸੁਆਰਥ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ | ਸ. ਧਾਲੀਵਾਲ ਨੇ ਦੱਸਿਆ ਕਿ ਨਵੇਂ ਸਰਕਲ ਪ੍ਰਧਾਨਾਂ ਵਿਚ ਜਥੇ. ਜਰਨੈਲ ਸਿੰਘ ਮਾਜਰੀ ਸਰਕਲ ਪ੍ਰਧਾਨ ਮੰਡੀ ਗੋਬਿੰਦਗੜ੍ਹ ਦਿਹਾਤੀ, ਕੁਲਵਿੰਦਰ ਸਿੰਘ ਭੰਗੂ ਸਰਕਲ ਪ੍ਰਧਾਨ ਗੁਰੂ ਕੀ ਨਗਰੀ ਸ਼ਹਿਰੀ, ਬਲਜਿੰਦਰ ਸਿੰਘ ਸੇਖੋਂ ਦਿਹਾਤੀ ਪ੍ਰਧਾਨ ਸਰਕਲ ਡਡਹੇੜੀ, ਨਾਜਰ ਸਿੰਘ ਸਰਕਲ ਪ੍ਰਧਾਨ ਸੰਤ ਨਗਰ ਸ਼ਹਿਰੀ ਅਤੇ ਕੌਂਸਲਰ ਸੋਮਨਾਥ ਸਿੰਘ ਸਰਕਲ ਪ੍ਰਧਾਨ ਅਜਨਾਲੀ ਸ਼ਹਿਰੀ ਪ੍ਰਮੁੱਖ ਹਨ | ਇਸ ਮੌਕੇ ਜਤਿੰਦਰ ਸਿੰਘ ਧਾਲੀਵਾਲ, ਹਰਮਿੰਦਰ ਸਿੰਘ ਕੁੰਭੜਾ, ਭਿੰਦਰ ਸਿੰਘ, ਸੁਰਜੀਤ ਸਿੰਘ ਬਰੌਂਗਾ, ਪਲਵਿੰਦਰ ਸਿੰਘ ਤਲਵਾੜਾ, ਫੋਰਮੈਨ ਬਲਵੀਰ ਸਿੰਘ ਸਿੱਧੂ, ਸੁਖਬੀਰ ਸਿੰਘ ਡਡਹੇੜੀ, ਸਤਨਾਮ ਸਿੰਘ, ਗੁਰਜੀਤ ਸਿੰਘ ਕੋਟਲਾ, ਕਰਮਜੀਤ ਸਿੰਘ ਗਾਂਧੀ, ਰਾਮ ਸਿੰਘ, ਚਰਨਜੀਤ ਚੰਨਾ, ਬਾਬਾ ਨਿਸ਼ਾਨ ਸਿੰਘ, ਇੰਦਰਜੀਤ ਸਿੰਘ ਚਤੁਰਪੁਰਾ, ਕਰਨੈਲ ਸਿੰਘ ਫ਼ਤਹਿਗੜ੍ਹ ਨਿਊਆਂ, ਹਰਪਾਲ ਸਿੰਘ ਨਸਰਾਲੀ, ਬਲਜੀਤ ਸਿੰਘ ਜੱਲੋਵਾਲ, ਡਾ.ਮਨਜੀਤ ਸਿੰਘ ਲੁਹਾਰ ਮਾਜਰਾ, ਮੁਕੰਦ ਸਿੰਘ ਸਾਬਕਾ ਸਰਪੰਚ, ਸੇਵਾ ਸਿੰਘ ਤੂਰਾਂ, ਕੁਲਵਿੰਦਰ ਸਿੰਘ ਸਲਾਣੀ, ਗੁਰਪ੍ਰੀਤ ਸਿੰਘ ਨੋਨੀ, ਪ੍ਰਦੀਪ ਕੁਮਾਰ ਮਿੱਟੂ, ਸਤਪਾਲ ਸਿੰਘ ਸੱਤਾ, ਹਰਤੇਜ ਸਿੰਘ ਅੰਬੇਮਾਜਰਾ, ਗੋਰਾ ਅਜਨਾਲੀ, ਅਮਰਜੀਤ ਸਿੰਘ ਭਾਟੀਆ, ਜਗਜੀਵਨ ਸਿੰਘ ਉੱਬੀ, ਯਸ਼ ਵਰਮਾ ਅਤੇ ਰੌਸਨ ਸਿੰਘ ਨੇ ਨਵੇਂ ਸਰਕਲ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ |