18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਭਾਜਪਾ ਆਗੂ ਕੁਲਦੀਪ ਸਿੱਧੂਪੁਰ ਨੇ ਘੱਗਰ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 06-09-2025
ਬਸੀ ਪਠਾਣਾਂ, 5 ਸਤੰਬਰ (ਯਤਿੰਦਰ ਮੌਦਗਿਲ)-ਭਾਜਪਾ ਪੰਜਾਬ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਘੱਗਰ ਦਰਿਆ ਦੇ ਹਲਕੇ ਦਾ ਦੌਰਾ ਕੀਤਾ ਅਤੇ ਉੱਥੋਂ ਦੇ ਪਿੰਡ ਵਾਸੀਆਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ | ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਲੋਕ ਡਰ ਤੇ ਚਿੰਤਾ ਵਿਚ ਹਨ, ਕਿਉਂਕਿ ਘੱਗਰ ਦਾ ਪਾਣੀ ਪਿਛਲੇ ਸਮੇਂ ਆਏ ਹੜ੍ਹਾਂ ਦੌਰਾਨ ਉਨ੍ਹਾਂ ਦਾ ਭਾਰੀ ਨੁਕਸਾਨ ਕਰ ਚੁੱਕਾ ਹੈ | ਸਿੱਧੂਪੁਰ ਨੇ ਕਿਹਾ ਕਿ ਕੁੰਭ ਕਰਨੀ ਨੀਂਦ ਸੁੱਤੀ ਸਰਕਾਰ ਨੂੰ ਲੋਕਾਂ ਨਾਲ ਖੜ੍ਹਨ ਦੀ ਲੋੜ ਹੈ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਚੁਟਕਲਿਆਂ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ | ਉਨ੍ਹਾਂ ਪੰਜਾਬ ਦੀ ਮਦਦ ਦੀ ਪੇਸ਼ਕਸ਼ ਲਈ ਹਰਿਆਣਾ ਦੀ ਭਾਜਪਾ ਸਰਕਾਰ ਦੇ ਮੁੱਖ ਮੰਤਰੀ ਨੈਬ ਸਿੰਘ ਸੈਣੀ ਦਾ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਟੀਮਾਂ ਬਣਾ ਕੇ ਜਾਂਚ ਲਈ ਭੇਜੀਆਂ ਜਾ ਚੁੱਕੀਆਂ ਹਨ | ਉਨ੍ਹਾਂ ਹੜ੍ਹ ਪੀੜਤਾਂ ਨੂੰ ਕੇਂਦਰ ਵਲੋਂ ਜਲਦ ਮੁਆਵਜ਼ਾ ਮਿਲਣ ਦਾ ਭਰੋਸਾ ਦਿਵਾਇਆ ਹੈ | ਸਿੱਧੂਪੁਰ ਨੇ ਕਿਹਾ ਕਿ ਹੜ੍ਹਾਂ ਨੇ ਜਾਨੀ ਤੇ ਮਾਲੀ ਨੁਕਸਾਨ ਪਹੰੁਚਾਇਆ ਹੈ, ਜਿਸ ਵਿਚ ਲੋਕਾਂ ਦੇ ਘਰ, ਪੈਸਾ, ਪਸ਼ੂ, ਲੱਖਾਂ ਏਕੜ ਫ਼ਸਲਾਂ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਭਾਜਪਾ ਲਗਾਤਾਰ ਟੀਮਾਂ ਬਣਾ ਕੇ ਪੀੜਤ ਲੋਕਾਂ ਦੇ ਨਾਲ ਮੁਲਾਕਾਤ ਕਰ ਰਹੀ ਹੈ ਤੇ ਉਨ੍ਹਾਂ ਨੂੰ ਲੋੜੀਂਦੀਆਂ ਵਸਤੂਆਂ ਮੁਹੱਈਆ ਕਰਵਾ ਰਹੀ ਹੈ | ਇਸ ਮੌਕੇ ਦਰਸ਼ਨ ਸਿੰਘ ਚੀਕਾ, ਸੰਤ ਰਾਮ, ਬਲਦੇਵ ਸਿੰਘ, ਅੱਛਰ ਸਿੰਘ, ਸ਼ਿੰਦਰ ਸਿੰਘ ਨਾਲ ਹਲਕੇ ਦੇ ਲੋਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਬੂਥ ਪੱਧਰ 'ਤੇ ਮਜ਼ਬੂਤ ਹੋਵੇਗੀ-ਧਾਲੀਵਾਲ, ਕੁੰਭੜਾ,... ਅਗਲੀ ਖ਼ਬਰ ਸੰਤ ਰਾਮਪਾਲ ਦੇ ਅਵਤਾਰ ਦਿਵਸ ਮੌਕੇ 7 ਰਾਜਾਂ ਦੇ 12 ਸਤਲੋਕ ਆਸ਼ਰਮਾਂ 'ਚ ਹੋਣਗੇ ਮਹਾਂ ਸਮਾਗਮ
Ad Position 24