ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਸਰਕਾਰ ਵਲੋਂ ਜਲਦੀ ਹੀ ਸਰਦਾਰ ਕਾਲੋਨੀ ਜੀ.ਟੀ. ਰੋਡ ਸਰਹਿੰਦ ਵਿਖੇ ਸੀਵਰੇਜ ਪੁਆਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਗੰਦੇ ਪਾਣੀ ਤੋਂ ਨਿਜਾਤ ਮਿਲ ਸਕੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਰਦਾਰ ਕਾਲੋਨੀ ਵਿਖੇ ਵਸਨੀਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਰਦਾਰ ਕਾਲੋਨੀ ਵਿਖੇ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਪਾਉਣ 'ਤੇ ਗਲੀਆਂ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਸਰਕਾਰ ਵਲੋਂ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ 'ਤੇ ਆਉਣ ਵਾਲੇ ਸਮੇਂ 'ਚ ਕਾਲੋਨੀ ਦੀ ਦਿੱਖ ਨੂੰ ਬਦਲਿਆ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਰਮੇਸ਼ ਕੁਮਾਰ ਸੋਨੂੰ, ਪੀ.ਏ ਸਤੀਸ਼ ਕੁਮਾਰ, ਬਹਾਦਰ ਸਿੰਘ ਭੱਲ ਮਾਜਰਾ, ਮਾਸਟਰ ਦਰਸ਼ਨ ਸਿੰਘ, ਬਲਜਿੰਦਰ ਸਿੰਘ ਗੋਲਾ, ਜੀਵਨਜੋਤ ਸਿੰਘ ਖੱਟੜਾ, ਸੂਬੇਦਾਰ ਰਘਵੀਰ ਸਿੰਘ, ਮੱਖਣ ਸਿੰਘ ਜੇ.ਈ, ਮਾਸਟਰ ਅਮਰ ਸਿੰਘ, ਬਲਜਿੰਦਰ ਸਿੰਘ ਫ਼ੌਜੀ ਆਦਿ ਸਮੇਤ ਕਾਲੋਨੀ ਨਿਵਾਸੀ ਵੀ ਹਾਜ਼ਰ ਸਨ |