ਬਸੀ ਪਠਾਣਾਂ, 5 ਸਤੰਬਰ (ਯਤਿੰਦਰ ਮੌਦਗਿਲ)-ਸ੍ਰੀ ਬਾਲਾ ਜੀ ਸ਼ਿਆਮ ਪਰਿਵਾਰ ਦੀ ਮੀਟਿੰਗ ਪ੍ਰਧਾਨ ਰਾਜੇਸ਼ ਮਿੱਤਲ ਦੀ ਅਗਵਾਈ ਹੇਠ ਹੋਈ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਭਗਵਾਨ ਸ੍ਰੀ ਖਾਟੂ ਸ਼ਿਆਮ ਬਾਬਾ ਦਾ ਜਨਮ ਦਿਵਸ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ | ਜਿਸ ਤਹਿਤ ਆਗਾਮੀ 1 ਨਵੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਸ਼ੀਤਲਾ ਮਾਤਾ ਮੰਦਰ ਤੋਂ ਵਿਸ਼ਾਲ ਨਿਸ਼ਾਨ ਯਾਤਰਾ ਕੱਢੀ ਜਾਵੇਗੀ | ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਮੈਂਬਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਇਸ ਮੌਕੇ ਨਵਨੀਨ ਗੁਪਤਾ, ਰਾਜਨ ਸਿਆਲ, ਨਰੇਸ਼ ਕੁਮਾਰ, ਰਾਕੇਸ਼ ਕੁਮਾਰ, ਗੋਲਡੀ ਗੁਰਾਨੀ, ਪਰਵੀਨ ਕੁਮਾਰ, ਸਾਹਿਲ ਕੁਮਾਰ, ਦੀਪਕ ਮਿੱਤਲ, ਮਨੋਜ ਕੁਮਾਰ, ਵਿੱਕੀ ਮਿੱਤਲ, ਸੂਰਜ ਸ਼ਾਹ, ਅਮਿਤ ਗੋਇਲ, ਅਮਿਤ ਅਰੋੜਾ, ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ |