ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਮਨਪ੍ਰੀਤ ਸਿੰਘ)-ਰਿਮਟ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ 11 ਸਤੰਬਰ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ ਅੱਖਾਂ, ਕੰਨ, ਦਿਲ, ਹੱਡੀਆਂ ਅਤੇ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਖ਼ੂਨ ਦੇ ਸਾਰੇ ਟੈੱਸਟ ਮੁਫ਼ਤ ਕੀਤੇ ਜਾਣਗੇ | ਪ੍ਰਬੰਧਕਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਅਲਟਰਾਸਾਊਾਡ, ਸੀ.ਟੀ. ਸਕੈਨ, ਈ.ਸੀ.ਜੀ., ਖ਼ੂਨ ਦੀ ਜਾਂਚ, ਐਕਸਰੇ ਆਦਿ ਕਰਵਾਉਣ ਦੀ ਲੋੜ ਪਵੇ ਤਾਂ ਉਹ ਵੀ ਸਾਰੇ ਮੁਫ਼ਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਦਵਾਈਆਂ ਵੀ ਘੱਟ ਰੇਟ 'ਤੇ ਦਿੱਤੀਆਂ ਜਾਣਗੀਆਂ | ਉਨ੍ਹਾਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ |