ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਵਲੋਂ ਜਲਦ ਹੀ ਭੇਜੀ ਜਾਵੇਗੀ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ-ਚੇਅਰਮੈਨ ਨਿਰਮਲ ਸਿੰਘ
ਚੇਅਰਮੈਨ ਨਿਰਮਲ ਸਿੰਘ ਐਸ.ਐਸ. ਤੇ ਹੋਰ ਟਰੱਸਟੀ ਹੜ੍ਹ ਪੀੜਤਾਂ ਦੀ ਮਦਦ ਲਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ | ਅਜੀਤ ਤਸਵੀਰ
<br/>
06-09-2025
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਮਨਪ੍ਰੀਤ ਸਿੰਘ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਫ਼ਤਹਿਗੜ੍ਹ ਸਾਹਿਬ ਵਿਖੇ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐਸ.ਐਸ. ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿਚ ਪੰਜਾਬ ਦੇ 11 ਜ਼ਿਲਿ੍ਹਆਂ ਵਿਚ ਆਏ ਹੜ੍ਹਾਂ ਕਾਰਨ ਜਾਨ ਮਾਲ, ਪਸ਼ੂ ਧਨ ਅਤੇ ਹੋਰ ਸਮਾਨ ਦਾ ਹੋਏ, ਭਾਰੀ ਨੁਕਸਾਨ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪੀੜਤ ਪਰਿਵਾਰਾਂ ਦੀ ਚੜ੍ਹਦੀ ਕਲਾ ਲਈ ਗੁਰੂ ਘਰ ਵਿਚ ਅਰਦਾਸ ਵੀ ਕੀਤੀ ਗਈ | ਇਸ ਮੌਕੇ ਮੀਟਿੰਗ ਵਿਚ ਵੱਖ-ਵੱਖ ਟਰੱਸਟੀਆਂ ਵਲੋਂ ਆਏ ਵੱਖ-ਵੱਖ ਸੁਝਾਵਾਂ, ਜਿਨ੍ਹਾਂ ਵਿਚ ਟਰੱਸਟ ਅਤੇ ਨਿੱਜੀ ਤੌਰ ਤੇ ਹੜ੍ਹ ਪੀੜਤ ਖੇਤਰਾਂ ਵਿਚ ਹੋਏ ਨੁਕਸਾਨ ਦੀ ਭਰਪਾਈ ਲਈ ਖੁੱਲੇ੍ਹ ਦਿਲ ਨਾਲ ਮਦਦ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਚੇਅਰਮੈਨ ਨਿਰਮਲ ਸਿੰਘ ਐਸ.ਐਸ. ਨੇ ਦੱਸਿਆ ਕਿ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਟਰੱਸਟ ਵਲੋਂ ਵੱਖ ਵੱਖ ਜ਼ਿਲਿ੍ਹਆਂ ਦੀਆਂ ਟੀਮਾਂ ਬਣਾ ਕੇ, ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਕਿ ਅਸਲ ਲੋੜਵੰਦਾਂ ਤੱਕ ਸਹਾਇਤਾ ਪੁੱਜਦੀ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਰਾਹਤ ਸਮਗਰੀ ਪ੍ਰਭਾਵਿਤ ਖੇਤਰਾਂ ਵਿਚ ਜਲਦੀ ਹੀ ਯਾਦਗਾਰ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਸਾਹਿਬ ਤੋਂ ਭੇਜੀ ਜਾਵੇਗੀ | ਇਸ ਮੌਕੇ ਸੀਨੀਅਰ ਮੀਤ ਚੇਅਰਮੈਨ ਸੁਖਦੇਵ ਰਾਜ, ਬਲਦੇਵ ਸਿੰਘ ਦੁਸਾਂਝ ਜੁਆਇੰਟ ਸਕੱਤਰ, ਜੈਕਿ੍ਸ਼ਨ ਕਸ਼ਯਪ ਮੀਤ ਚੇਅਰਮੈਨ, ਜਸਪਾਲ ਸਿੰਘ ਕਲੌਂਦੀ ਵਿੱਤ ਸਕੱਤਰ, ਮੈਨੇਜਰ ਨਵਜੋਤ ਸਿੰਘ ਨੇ ਸਾਰੇ ਟਰੱਸਟੀਆਂ ਤੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿੱਤ ਅਨੁਸਾਰ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਵਿਚ ਹਿੱਸਾ ਪਾਉਣ | ਇਸ ਮੌਕੇ ਬੀਬੀ ਬਲਜਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ, ਬਲਦੇਵ ਸਿੰਘ ਲੁਹਾਰਾ ਮੀਤ ਚੇਅਰਮੈਨ, ਜੋਗਿੰਦਰਪਾਲ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ |