18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਬਿਹਾਰ ਵਿਖੇ ਵਿਸ਼ਵ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੌਹਰ ਵਿਖਾਏ

Ad Position 21
No active advertisement
ਅਜੀਤ ਡੈਸਕ 06-09-2025
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਬਲਜਿੰਦਰ ਸਿੰਘ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ (ਬਿਹਾਰ) ਵਿਖੇ ਪਹੁੰਚਣ 'ਤੇ ਜਿੱਥੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਸਾਂਝੀ ਗਤਕਾ ਟੀਮ ਵਲੋਂ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੋਹਰ ਵਿਖਾਏ ਗਏ | ਇਸ ਟੀਮ ਦੀ ਅਗਵਾਈ ਭਾਈ ਗੁਰਪ੍ਰੀਤ ਸਿੰਘ ਗਤਕਾ ਇੰਚਾਰਜ ਸ਼੍ਰੋਮਣੀ ਕਮੇਟੀ, ਭਾਈ ਤਲਵਿੰਦਰ ਸਿੰਘ ਗਤਕਾ ਕੋਚ ਵਿਸ਼ਵ ਯੂਨੀਵਰਸਿਟੀ ਅਤੇ ਭਾਈ ਹਰਜਿੰਦਰ ਸਿੰਘ ਗਤਕਾ ਕੋਚ ਨੇ ਕੀਤੀ | ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ 23 ਤੋਂ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਮਨਾਏ ਜਾਣਗੇ | ਉਨ੍ਹਾਂ ਨਗਰ ਕੀਰਤਨ ਦੌਰਾਨ ਗੱਤਕੇ ਦੇ ਜੰਗਜੂ ਕਰਤਵ ਵਿਖਾ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਉਣ ਵਾਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਸਾਂਝੀ ਟੀਮ ਦੀ ਪ੍ਰਸ਼ੰਸਾ ਵੀ ਕੀਤੀ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਚ ਕੌਮੀ ਪੱਧਰ ਦੇ ਗਤਕਾ ਮੁਕਾਬਲੇ ਵੀ ਕਰਵਾਏ ਜਾਣਗੇ | ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗਿਆਨੀ ਬਲਦੇਵ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਜਗਸੀਰ ਸਿੰਘ ਮਾਂਗੇਆਣਾ, ਭਾਈ ਅਜੈਬ ਸਿੰਘ ਅਭਿਆਸੀ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਜਨਰਲ ਸਕੱਤਰ ਇੰਦਰਜੀਤ ਸਿੰਘ, ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾ, ਸ਼ਾਹਬਾਜ਼ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਰਾਮ ਸਿੰਘ ਮੁੰਬਈ, ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਹਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਵਲੋਂ ਗੱਤਕਾ ਟੀਮ ਦਾ ਸਨਮਾਨ ਵੀ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਖੇਤੀਬਾੜੀ ਮੰਤਰੀ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਮੌਕੇ ਮੁਆਵਜ਼ਾ ਨਾ ਦੇਣ ਦਾ ਐਲਾਨ ਕਰਨਾ ਨਿਰਾਸ਼ਾਜਨਕ-... ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਵਲੋਂ ਜਲਦ ਹੀ ਭੇਜੀ ਜਾਵੇਗੀ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ-ਚੇਅਰਮੈਨ ਨਿਰ...
Ad Position 24