ਖਮਾਣੋਂ, 5 ਸਤੰਬਰ (ਮਨਮੋਹਣ ਸਿੰਘ ਕਲੇਰ)-ਬੀਤੇ ਦਿਨ ਦੇਸ਼ ਦੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ, ਪੀੜਤ ਕਿਸਾਨਾਂ ਅਤੇ ਹੋਰਨਾਂ ਲੋਕਾਂ ਲਈ ਮੁਆਵਜ਼ਾ ਰਾਸ਼ੀ ਦਾ ਐਲਾਨ ਨਾ ਕਰਨਾ ਨਿਰਾਸ਼ਾਜਨਕ ਹੈ | ਇਹ ਸ਼ਬਦ ਕਿਸਾਨ ਆਗੂ ਮੋਹਣ ਸਿੰਘ ਸੈਦਪੁਰਾ ਨੇ ਕਹਿੰਦਿਆਂ ਕਿਹਾ ਕਿ ਅਜਿਹੇ ਸੰਕਟ ਦੇ ਸਮੇਂ 'ਚ ਪੰਜਾਬ, ਦੇਸ਼ ਦੁਨੀਆ ਦੇ ਲੋਕ ਹੜ੍ਹ ਪੀੜਤ ਲੋਕਾਂ ਦੀ ਹਰ ਤਰ੍ਹਾਂ ਮਦਦ ਲਈ ਅੱਗੇ ਆ ਰਹੇ ਹਨ, ਪ੍ਰੰਤੂ ਸਾਡੇ ਦੇਸ਼ ਦੇ ਖੇਤੀਬਾੜੀ ਮੰਤਰੀ ਵਲੋਂ ਮੌਕੇ 'ਤੇ ਫ਼ੌਰੀ ਤੌਰ 'ਤੇ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦਾ ਐਲਾਨ ਕਰਨ ਨਾਲ ਇਨ੍ਹਾਂ ਪੀੜਤਾਂ ਨੂੰ ਵੱਡਾ ਢਾਰਸ ਮਿਲ ਸਕਦਾ ਸੀ | ਪੰ੍ਰਤੂ ਅਜਿਹਾ ਨਹੀਂ ਹੋਇਆ | ਉਨ੍ਹਾਂ ਕਿਹਾ ਖ਼ਾਸਕਰ ਪੰਜਾਬ ਦੇ ਜ਼ਿਆਦਾਤਰ ਸਿਆਸਤਦਾਨ ਇਸ ਮੌਕੇ 'ਤੇ ਸਿਆਸਤ ਕਰਦੇ ਨਜ਼ਰ ਆ ਰਹੇ ਹਨ, ਕੋਈ ਰੇਤ ਦੀਆਂ ਬੋਰੀਆਂ ਚੁੱਕ, ਕੋਈ ਰੋਟੀ ਰਾਹਤ ਕਾਰਜਾਂ 'ਚ ਜੁਟੇ ਲੋਕਾਂ 'ਚ ਖ਼ਾ ਕੇ ਉਨ੍ਹਾਂ ਨੂੰ ਆਪਣਾ ਹੋਣ ਦਾ ਅਹਿਸਾਸ ਕਰਵਾ ਰਿਹਾ ਹੈ | ਇਸ ਤੋਂ ਉਲਟ ਜਦੋਂ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੜ੍ਹਾਂ ਦੇ ਆਉਣ ਤੋਂ ਹੀ ਲੋਕਾਂ 'ਚ ਜਾ ਕੇ ਜਿਸ ਤਰ੍ਹਾਂ ਹਰ ਤਰ੍ਹਾਂ ਦੇ ਲੋੜੀਂਦੇ ਸਮਾਨ ਅਤੇ ਨਗਦੀ, ਡੀਜ਼ਲ ਦੀ ਸੇਵਾ ਕਰ ਰਹੇ ਹਨ | ਉਹ ਸੱਚਮੁੱਚ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਅਜਿਹਾ ਕਰਕੇ ਸਾਬਤ ਕਰ ਦਿੱਤਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਪੰਜਾਬ ਦੇ ਲੋਕਾਂ ਦੀ ਅਸਲ ਦੁੱਖ ਦਰਦ ਸਮਝਣ ਵਾਲੀ ਪਾਰਟੀ ਹੈ |