18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਢਿੱਲੋਂ

Ad Position 21
No active advertisement
ਅਜੀਤ ਡੈਸਕ 06-09-2025
ਫ਼ਤਹਿਗੜ੍ਹ ਸਾਹਿਬ, 5 ਸਤੰਬਰ (ਮਨਪ੍ਰੀਤ ਸਿੰਘ)-ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਵਲੋਂ ਸਾਉਣੀ ਦੇ ਸੀਜ਼ਨ ਪ੍ਰਬੰਧਾਂ ਸਬੰਧੀ ਆੜ੍ਹਤੀਆਂ ਨਾਲ ਵਿਸ਼ੇਸ਼ ਤੌਰ 'ਤੇ ਮੀਟਿੰਗ ਕੀਤੀ ਗਈ | ਇਸ ਮੌਕੇ ਚੇਅਰਮੈਨ ਢਿੱਲੋਂ ਨੇ ਕਿਹਾ ਕਿ ਮਾਰਕੀਟ ਕਮੇਟੀ ਸਰਹਿੰਦ ਵਲੋਂ ਝੋਨੇ ਦੀ ਖ਼ਰੀਦ ਸਬੰਧੀ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ 'ਚ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਤਿਰਪਾਲਾਂ, ਕਿਸਾਨਾਂ ਦੇ ਬੈਠਣ ਦਾ ਪ੍ਰਬੰਧ ਆਦਿ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਆੜ੍ਹਤੀਆਂ ਤੇ ਕਿਸਾਨਾਂ ਨੂੰ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਆੜ੍ਹਤੀਆਂ ਵਲੋਂ ਵੀ ਸਰਕਾਰ ਦਾ ਪੂਰਾ ਸਹਿਯੋਗ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖ਼ਰੀਦਿਆ ਜਾਵੇਗਾ ਤੇ ਸਮੇਂ ਸਿਰ ਫ਼ਸਲ ਦੀ ਅਦਾਇਗੀ ਵੀ ਕੀਤੀ ਜਾਵੇਗੀ | ਉਨ੍ਹਾਂ ਆੜ੍ਹਤੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਮੰਡੀਆਂ 'ਚ ਸੁੱਕੀ ਫ਼ਸਲ ਲਿਆਉਣ ਲਈ ਅਪੀਲ ਕਰਨ ਤਾਂ ਜੋ ਉਨ੍ਹਾਂ ਨੂੰ ਮੰਡੀਆਂ 'ਚ ਖੱਜਲ-ਖ਼ੁਆਰ ਨਾ ਹੋਣਾ ਪਵੇ | ਇਸ ਮੌਕੇ ਉਨ੍ਹਾਂ ਆੜ੍ਹਤੀਆਂ ਨੂੰ ਫ਼ਸਲ ਦੀ ਆਮਦ ਅਨੁਸਾਰ ਫੜ੍ਹਾਂ ਦੀ ਵੰਡ ਕਰਨ ਲਈ ਵੀ ਕਿਹਾ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਸਰਹਿੰਦ ਮੰਡੀ ਦੇ ਪ੍ਰਧਾਨ ਤਰਸੇਮ ਲਾਲ ਉੱਪਲ ਵਲੋਂ ਆੜ੍ਹਤੀਆਂ ਨੂੰ ਮੰਡੀਆਂ 'ਚ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਵੀ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਢਿੱਲੋਂ ਨੂੰ ਜਾਣੂ ਕਰਵਾਇਆ ਗਿਆ | ਜਿਨ੍ਹਾਂ ਦਾ ਚੇਅਰਮੈਨ ਢਿੱਲੋਂ ਵਲੋਂ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ | ਇਸ ਮੌਕੇ ਚੇਅਰਮੈਨ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 16 ਸਤੰਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਸਬੰਧੀ ਉਨ੍ਹਾਂ ਏਜੰਸੀਆਂ ਦੇ ਅਧਿਕਾਰੀਆਂ ਨਾਲ ਰਾਬਤਾ ਕਰ ਲਿਆ ਹੈ, ਜਿਨ੍ਹਾਂ ਦੁਆਰਾ ਖ਼ਰੀਦ ਪ੍ਰਬੰਧ ਮੁਕੰਮਲ ਹਨ ਤੇ ਉਨ੍ਹਾਂ ਦੁਆਰਾ ਝੋਨੇ ਦੀ ਲਿਫ਼ਟਿੰਗ ਸਮੇਂ ਸਿਰ ਕੀਤੀ ਜਾਵੇਗੀ | ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਪ੍ਰਭਜੋਤ ਸਿੰਘ, ਐਸ.ਡੀ.ਓ ਸਿਵਲ ਪ੍ਰਦੀਪ ਸਿੰਘ, ਜੇ.ਈ ਸਿਵਲ ਮਿਲਣ ਸਿਆਲ, ਆੜ੍ਹਤੀ ਚਰਨ ਸਿੰਘ, ਨਿਰਮਲ ਸਿੰਘ, ਮਨਜੀਤ ਸਿੰਘ ਵੜੈਚ, ਤੇਜਿੰਦਰ ਸਿੰਘ, ਰਾਜਵੀਰ ਸਿੰਘ, ਅਤਿੰਦਰਪਾਲ ਸਿੰਘ, ਅਸ਼ੋਕ ਕੁਮਾਰ, ਮੰਡੀ ਸੁਪਰਵਾਈਜ਼ਰ ਤੇਜਿੰਦਰ ਸਿੰਘ, ਗੁਰਦੀਪ ਸਿੰਘ, ਦਿਨੇਸ਼ ਗੋਇਲ, ਹਰਮੀਤ ਸਿੰਘ, ਤਰਲੋਚਨ ਸਿੰਘ, ਅਨਿਲ ਕੁਮਾਰ, ਗੁਰਵਿੰਦਰ ਸਿੰਘ, ਗੁਰਸੱਜਣ ਸਿੰਘ ਤੇ ਰਾਜਵਿੰਦਰ ਸਿੰਘ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ ਹਾਈਵੇਅ ਚੌਥੇ ਦਿਨ ਵੀ ਬੰਦ ਰਿਹਾ ਅਗਲੀ ਖ਼ਬਰ ਪੰਜਾਬ ਵਿਚ ਹੜ੍ਹ ਆਉਣਾ ਸਰਕਾਰ ਦੀ ਨਾਲਾਇਕੀ-ਸਾਬਕਾ ਮੰਤਰੀ ਰਣਦੀਪ ਨਾਭਾ
Ad Position 24