24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹਲਕਾ ਬਸੀ ਪਠਾਣਾਂ 'ਚ ਆਮ ਆਦਮੀ ਪਾਰਟੀ ਹੋਈ ਹੋਰ ਮਜ਼ਬੂਤ-ਵਿਧਾਇਕ ਹੈਪੀ

Ad Position 21
No active advertisement
ਅਜੀਤ ਡੈਸਕ 07-09-2025
ਬਸੀ ਪਠਾਣਾਂ, 6 ਸਤੰਬਰ, (ਐਚ.ਐਸ.ਗੌਤਮ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚ ਆਮ ਆਦਮੀ ਪਾਰਟੀ ਦਾ ਦਾਇਰਾ ਦਿਨ ਬ ਦਿਨ ਵਧਦਾ ਜਾ ਰਿਹਾ ਹੈ, ਕਿਉਂਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਪ੍ਰਭਾਵਿਤ ਹਨ ਅਤੇ ਵਧ-ਚੜ੍ਹ ਕੇ ਪਾਰਟੀ ਦਾ ਹਿੱਸਾ ਬਣ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅੱਜ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰੀਨਾ ਰਾਣੀ ਅਤੇ ਹਲਕਾ ਬਸੀ ਪਠਾਣਾਂ ਦੇ ਮਹਿਲਾ ਵਿੰਗ ਦੀ ਕੋਆਰਡੀਨੇਟਰ ਪ੍ਰਭਜੋਤ ਕੌਰ ਮਨੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕਰਨ ਮੌਕੇ ਕੀਤਾ | 'ਆਪ' ਦੇ ਹਲਕਾ ਸੰਗਠਨ ਇੰਚਾਰਜ ਰਾਜ ਪੁਰੀ ਦੀ ਮੌਜੂਦਗੀ ਵਿਚ ਰੀਨਾ ਰਾਣੀ ਅਤੇ ਪ੍ਰਭਜੋਤ ਕੌਰ ਮਨੀ ਦਾ ਸਨਮਾਨ ਕਰਦਿਆਂ ਵਿਧਾਇਕ ਹੈਪੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਮਹਿਲਾ ਵਿੰਗ ਦੇ ਪ੍ਰਧਾਨ ਵਜੋਂ ਤੇ ਹਲਕਾ ਬਸੀ ਪਠਾਣਾਂ ਦੇ ਮਹਿਲਾ ਵਿੰਗ ਦੇ ਕੋਆਰਡੀਨੇਟਰ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ਵਾਲੀਆਂ ਇਨ੍ਹਾਂ ਅਗਾਂਹਵਧੂ ਸ਼ਖ਼ਸੀਅਤਾਂ ਤੋਂ ਪਾਰਟੀ ਨੂੰ ਵੱਡੀਆਂ ਆਸਾਂ ਹਨ |
Ad Position 22
No active advertisement
ਪਿਛਲੀ ਖ਼ਬਰ ਰਕਮ ਦੁੱਗਣੀ ਕਰਨ ਦਾ ਝਾਂਸਾ ਦੇ ਕੇ ਕੀਤੀ ਠੱਗੀ ਅਗਲੀ ਖ਼ਬਰ ਅਮਿਤ ਸਿੰਘ ਰਾਠੀ ਨੇ ਹਲਕਾ ਘਨੌਰ ਦੇ ਪਿੰਡਾਂ 'ਚ ਘਰ- ਘਰ ਜਾ ਕੇ ਪਹੁੰਚਾਈ ਰਾਸ਼ਨ ਸਮੱਗਰੀ
Ad Position 24