24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-09-2025
ਖਮਾਣੋਂ, 6 ਸਤੰਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਅੰਦਰ ਆਏ ਹੜ੍ਹਾਂ ਤੇ ਪੰਜਾਬ ਦੇ ਪਿੰਡਾਂ ਵਿਚ ਇਸ ਕਾਰਨ ਹੋਏ ਭਾਰੀ ਨੁਕਸਾਨ ਉੱਤੇ ਚਿੰਤਾ ਪ੍ਰਗਟ ਕੀਤੀ ਗਈ | ਯੂਨੀਅਨ ਵਲੋਂ ਇਸ ਅÏਖੀ ਘੜੀ ਵਿਚ ਹੜ੍ਹ ਪੀੜਤਾਂ ਨਾਲ ਖੜ੍ਹਨ ਦਾ ਫ਼ੈਸਲਾ ਲਿਆ ਗਿਆ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਆਸਤ ਤੋਂ ਉੱਪਰ ਉੱਠ ਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਤਾਂ ਜੋ ਪੀੜਤ ਪਰਿਵਾਰ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ | ਇਸ ਤੋਂ ਇਲਾਵਾ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਗੰਨੇ ਦੀ ਫ਼ਸਲ ਦੁਬਾਰਾ ਤਿਆਰ ਹੋ ਚੁੱਕੀ ਹੈ ਜੋ ਆਉਣ ਵਾਲੇ ਦਿਨਾਂ ਵਿਚ ਮਿੱਲਾਂ 'ਚ ਜਾਵੇਗੀ ਜਦਕਿ ਕਿਸਾਨਾਂ ਦਾ ਗੰਨੇ ਦਾ ਪਿਛਲਾ ਕਰੋੜਾਂ ਰੁਪਏ ਦਾ ਬਕਾਇਆ ਗੰਨਾ ਮਿੱਲਾਂ ਵੱਲ ਖੜ੍ਹਾ ਹੈ | ਉਨ੍ਹਾਂ ਮੰਗ ਕੀਤੀ ਕਿ ਪਿਛਲੇ ਬਕਾਏ ਦੀ ਸਾਰੀ ਅਦਾਇਗੀ ਜਲਦੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਆਰਥਿਕ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਧਰਨੇ ਲਾਉਣ ਲਈ ਮਜ਼ਬੂਰ ਨਾ ਹੋਣਾ ਪਵੇ | ਇਸ ਮੌਕੇ ਮੋਹਨ ਸਿੰਘ ਭੁੱਟਾ, ਉੱਤਮ ਸਿੰਘ ਬਰਵਾਲੀ, ਭੁਪਿੰਦਰ ਸਿੰਘ ਚੜ੍ਹੀ, ਕਿਰਪਾਲ ਸਿੰਘ ਬਦੇਸ਼ਾਂ, ਜੋਰਾਵਰ ਸਿੰਘ ਭਾਮੀਆਂ, ਦਲਵੀਰ ਸਿੰਘ ਬੁਰਜ, ਦਰਸ਼ਨ ਸਿੰਘ ਰਾਣਵਾਂ, ਮਨਜੀਤ ਸਿੰਘ ਲਖਣਪੁਰ, ਮੇਜਰ ਸਿੰਘ, ਇਕਬਾਲ ਸਿੰਘ ਜਟਾਣਾ, ਬਲਦੇਵ ਸਿੰਘ ਲਖਣਪੁਰ, ਧੰਨਾ ਸਿੰਘ ਲਖਣਪੁਰ, ਜਗਜੀਤ ਸਿੰਘ ਜਟਾਣਾ, ਗੁਰਜੀਤ ਸਿੰਘ ਬਦੇਸ਼ਾਂ, ਹਰਬੰਸ ਸਿੰਘ ਜਟਾਣਾ, ਚਰਨਜੀਤ ਸਿੰਘ, ਹਰਵਿੰਦਰ ਸਿੰਘ, ਬੂਟਾ ਸਿੰਘ ਅਤੇ ਮਨਜੀਤ ਸਿੰਘ ਜਟਾਣਾ ਤੋਂ ਇਲਾਵਾ ਹੋਰ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਜ਼ਮੀਨੀ ਪੱਧਰ 'ਤੇ ਜਾ ਕੇ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਹੈ ਮਦਦ-ਬਰਸਟ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਸਟਾਫ਼ ਵਲੋਂ ਹੜ੍ਹ ਪੀੜਤਾਂ ਮਦਦ ਲਈ ਇਕ ਦਿਨ ਦੀ ਤਨਖ਼ਾਹ ਦਾ ਯੋਗਦਾਨ
Ad Position 24