24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਜਾਬ ਵਿਚ ਆਏ ਹੜ੍ਹਾਂ ਦੀ ਕੌਮਾਂਤਰੀ ਪੱਧਰ 'ਤੇ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ-ਟਿਵਾਣਾ

Ad Position 21
No active advertisement
ਅਜੀਤ ਡੈਸਕ 07-09-2025
ਫ਼ਤਹਿਗੜ੍ਹ ਸਾਹਿਬ, 6 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਵੱਡੇ ਨੁਕਸਾਨ ਨੂੰ ਕੇਂਦਰ ਦੀ ਮੋਦੀ ਸਰਕਾਰ ਵਲੋਂ ਨਜ਼ਰ ਅੰਦਾਜ਼ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਜਦੋਂ ਵੀ ਕਿਸੇ ਸੂਬੇ ਜਾਂ ਵਿਦੇਸ਼ਾਂ ਵਿਚ ਕੁਦਰਤੀ ਆਫ਼ਤ ਆਉਂਦੀ ਹੈ ਤਾਂ ਪੰਜਾਬੀ ਤੇ ਸਿੱਖ ਕੌਮ ਆਪਣੇ ਇਨਸਾਨੀ ਗੁਣਾਂ ਸਦਕਾ ਅਜਿਹੇ ਸਮੇਂ ਆਪਣੀ ਹਰ ਤਰ੍ਹਾਂ ਦੀ ਮਦਦ ਲੈ ਕੇ ਉੱਥੇ ਪਹੁੰਚ ਜਾਂਦੇ ਹਨ | ਅਜਿਹਾ ਕਰਕੇ ਉਹ ਪੀੜਤਾਂ ਜਾਂ ਕਿਸੇ ਉੱਤੇ ਅਹਿਸਾਨ ਨਹੀਂ ਕਰ ਰਹੇ ਹੁੰਦੇ ਬਲਕਿ ਜੋ ਉਨ੍ਹਾਂ ਨੂੰ ਗੁਰੂ ਸਾਹਿਬ ਨੇ ਸਿਧਾਂਤ ਦਿੱਤੇ ਹਨ ਉਸ ਉੱਤੇ ਪਹਿਰਾ ਦੇ ਰਹੇ ਹੁੰਦੇ ਹਨ | ਪਰ ਅਫ਼ਸੋਸ ਕਿ ਕੇਂਦਰ ਦੀ ਹਕੂਮਤ ਅਤੇ ਉਸ ਦੁਆਰਾ ਸਥਾਪਿਤ ਕੀਤੀ ਗਈ ਭਾਖੜਾ-ਬਿਆਸ ਮੈਨੇਜਮੈਂਟ ਦੁਆਰਾ ਬਿਨਾਂ ਕਿਸੇ ਅਗਾਊਾ ਪ੍ਰਬੰਧ 'ਤੇ ਚੇਤਾਵਨੀ ਦੇ ਪੰਜਾਬੀਆਂ ਦੇ ਜੀਵਨ, ਮਾਲ, ਘਰਾਂ, ਫ਼ਸਲਾਂ ਦਾ ਵੱਡਾ ਨੁਕਸਾਨ ਕੀਤਾ ਗਿਆ ਹੈ, ਇਸ ਸੰਕਟ ਨੂੰ 10 ਦਿਨ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਮੋਦੀ ਹਕੂਮਤ ਵਲੋਂ ਨਾ ਤਾਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਪ੍ਰਤੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ ਅਤੇ ਨਾ ਹੀ ਇਸ ਸੰਕਟ ਦੀ ਘੜੀ 'ਚੋਂ ਉੱਭਰਨ ਲਈ ਕੋਈ ਆਰਥਿਕ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਹੈ | ਹੁਣ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਹਰਲੇ ਮੁਲਕ ਦੇ ਦੌਰੇ ਤੋਂ ਵਾਪਸ ਆਏ ਹਨ ਤਾਂ ਉਨ੍ਹਾਂ ਨੇ ਅਫ਼ਗਾਨਿਸਤਾਨ ਦੇ ਪੀੜਤ ਲੋਕਾਂ ਲਈ ਤਾਂ ਹਮਦਰਦੀ ਦੇ ਬੋਲ ਕਹੇ ਹਨ ਅਤੇ ਵੱਡੀ ਸਹਾਇਤਾ ਵੀ ਭੇਜੀ ਹੈ, ਪਰ ਪੰਜਾਬ ਲਈ ਨਾ ਕੋਈ ਹਮਦਰਦੀ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਰਾਹਤ ਫ਼ੰਡ, ਪੈਕੇਜ ਭੇਜਣ ਦਾ ਐਲਾਨ ਕੀਤਾ ਗਿਆ ਹੈ | ਜਿਸ ਤੋਂ ਪ੍ਰਤੱਖ ਹੈ ਕਿ ਮੋਦੀ ਅਤੇ ਬੀ.ਬੀ.ਐਮ.ਬੀ ਦੀ ਮਿਲੀਭੁਗਤ ਦੀ ਮੰਦਭਾਵਨਾ ਦਾ ਇਹ ਹੜ੍ਹ ਨਤੀਜਾ ਹਨ, ਜਿਸ ਦੀ ਕੌਮਾਂਤਰੀ ਪੱਧਰ 'ਤੇ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸਮਾਗਮ ਦੌਰਾਨ ਸ਼ਖ਼ਸੀਅਤਾਂ ਵਲੋਂ ਸਿੱਖ ਪੰਥ ਦੇ ਮਹਾਨ ਵਿਦਵਾਨ ਗਿਆਨੀ ਦਿੱਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਫੋਟੋ ਖਿੱਚਣ ਗਿਆ ਬੱਚਾ ਹੜ੍ਹ ਦੇ ਪਾਣੀ 'ਚ ਰੁੜਿ੍ਹਆ
Ad Position 24