24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸਮਾਗਮ ਦੌਰਾਨ ਸ਼ਖ਼ਸੀਅਤਾਂ ਵਲੋਂ ਸਿੱਖ ਪੰਥ ਦੇ ਮਹਾਨ ਵਿਦਵਾਨ ਗਿਆਨੀ ਦਿੱਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 07-09-2025
ਬਸੀ ਪਠਾਣਾਂ, 6 ਸਤੰਬਰ (ਮੌਦਗਿਲ)-ਸਿੱਖ ਪੰਥ ਦੇ ਮਹਾਨ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਦੀ 124ਵੀਂ ਬਰਸੀ ਮੌਕੇ ਪਿੰਡ ਕਲੌੜ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੁੱਜੀਆਂ ਉੱਘੀਆਂ ਸ਼ਖ਼ਸੀਅਤਾਂ ਵਲੋਂ ਮਹਾਨ ਵਿਦਵਾਨ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਰਾਗੀ, ਢਾਡੀ, ਕਵੀਸ਼ਰੀ, ਕਵੀਆਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਵੀ ਗਿਆਨੀ ਦਿੱਤ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗਿਆਨੀ ਦਿੱਤ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗਿਆਨੀ ਦਿੱਤ ਸਿੰਘ ਜੀ ਦੀ ਯਾਦਗਾਰ ਵਜੋਂ ਗੁਰਦੁਆਰਾ ਸਿੰਘ ਸਭਾ ਦੀ ਬਣ ਰਹੀ ਇਮਾਰਤ ਨੂੰ ਨੇਪਰੇ੍ਹ ਚਾੜ੍ਹਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਲਈ ਹੋਰ ਵੀ ਕਾਰ ਸੇਵਾ ਵਾਲੇ ਮਹਾਪੁਰਸ਼ਾਂ ਦੇ ਨਾਲ ਵੀ ਗੱਲਬਾਤ ਕਰਕੇ ਸਹਿਯੋਗ ਦੀ ਮੰਗ ਕੀਤੀ ਜਾਵੇਗੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਗਿਆਨੀ ਦਿੱਤ ਸਿੰਘ ਅਤੇ ਸੰਤ ਜਰਨੈਲ ਸਿੰਘ ਸਿੱਖ ਪੰਥ ਦੇ ਮਹਾਨ ਵਿਦਵਾਨ ਸਨ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਸਿਮਰਨਜੀਤ ਸਿੰਘ ਮਾਨ ਵਲੋਂ ਵੀ ਗੁਰਦੁਆਰਾ ਸਾਹਿਬ ਦੇ ਲਈ ਰਾਸ਼ੀ ਭੇਟ ਕੀਤੀ ਗਈ | ਗਿਆਨੀ ਦਿੱਤ ਸਿੰਘ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸਿਮਰਨਜੀਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ, ਦਫ਼ਤਰ ਇਲਾਕਾ ਸਕੱਤਰ ਧਰਮ ਸਿੰਘ ਕਲੋੜ ਵਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਧਰਮ ਸਿੰਘ ਕਲੌੜ ਨੇ ਨਿਭਾਈ | ਇਸ ਮੌਕੇ ਪ੍ਰੋਫੈਸਰ ਮਹਿੰਦਰ ਪਾਲ ਜਨਰਲ ਸਕੱਤਰ, ਹਰਭਜਨ ਸਿੰਘ ਕਸ਼ਮੀਰੀ ਪੀ. ਏ. ਸੀ. ਮੈਂਬਰ, ਉਪਿੰਦਰ ਸਿੰਘ ਪੀ. ਏ. ਮਾਨ ਸਾਹਿਬ, ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਦਰਬਾਰਾ ਸਿੰਘ ਗੁਰੂ, ਗੁਰਪ੍ਰੀਤ ਸਿੰਘ ਝਾਂਮਪੁਰ, ਪਿ੍ੰਸੀਪਲ ਹਰਸੇਵਕ ਸਿੰਘ ਕਲੌੜ, ਰਣਜੀਤ ਸਿੰਘ ਸੰਤੋਖਗੜ੍ਹ, ਸਮਨਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਭਗਵੰਤ ਸਿੰਘ, ਦਰਸ਼ਨ ਸਿੰਘ ਮਾਸਟਰ, ਭਗਵੰਤ ਸਿੰਘ, ਜੋਧ ਸਿੰਘ, ਕੁਲਦੀਪ ਸਿੰਘ ਪਹਿਲਵਾਨ, ਜੋਰਾ ਸਿੰਘ ਮਕਾਰੋਂਪੁਰ, ਗੁਰਮੁਖ ਸਿੰਘ ਪੰਚ, ਸੁਖਦੀਪ ਸਿੰਘ, ਕੁਲਦੀਪ ਸਿੰਘ ਦੁਭਾਲੀ, ਜਸਪਾਲ ਸਿੰਘ ਤਾਨ, ਦਰਸ਼ਨ ਸਿੰਘ, ਪਰਮਜੀਤ ਸਿੰਘ ਸਿੱਖਿਆ ਬੋਰਡ, ਬਲਕਾਰ ਸਿੰਘ ਭੁੱਲਰ, ਗੋਪਾਲ ਸਿੰਘ ਚੰਡੀਗੜ੍ਹ, ਪਰਮਿੰਦਰ ਸਿੰਘ ਮਲੋਆ, ਚਰਨ ਸਿੰਘ ਮੋਰਿੰਡਾ, ਮਾਸਟਰ ਰਣਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਹੀ ਨਾਮ ਤੇ ਪੂਰਨ ਸੰਤ ਦੀ ਸ਼ਰਨ ਤੋਂ ਬਿਨ੍ਹਾਂ ਭਗਤੀ ਦਾ ਸਹੀ ਲਾਭ ਨਹੀਂ ਮਿਲਦਾ-ਸੰਤ ਰਾਮਪਾਲ ਅਗਲੀ ਖ਼ਬਰ ਪੰਜਾਬ ਵਿਚ ਆਏ ਹੜ੍ਹਾਂ ਦੀ ਕੌਮਾਂਤਰੀ ਪੱਧਰ 'ਤੇ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ-ਟਿਵਾਣਾ
Ad Position 24