24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਜਾਬ ਨਾਲ ਵਿਤਕਰਾ ਦੇਸ਼ ਦੇ ਹਿਤ 'ਚ ਨਹੀਂ ਹੈ-ਵਿਧਾਇਕ ਜੌੜਾਮਾਜਰਾ

Ad Position 21
No active advertisement
ਅਜੀਤ ਡੈਸਕ 07-09-2025
ਸਮਾਣਾ, 6 ਸਤੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਵਿਚ ਹਾਲੀਆ ਹੜ੍ਹਾਂ ਦੌਰਾਨ ਕੇਂਦਰ ਸਰਕਾਰ ਵਲੋਂ ਮਦਦ ਨਾ ਕੀਤੇ ਜਾਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਜਿਸ ਨੇ ਦੇਸ਼ ਦੀ ਹਰ ਮੁਸੀਬਤ 'ਚ ਹਮੇਸ਼ਾ ਅੱਗੇ ਹੋ ਕੇ ਲੜਾਈ ਲੜੀ ਹੈ, ਨਾਲ ਅਜਿਹਾ ਪੱਖਪਾਤ ਕਰਨਾ ਨਾ ਸਿਰਫ਼ ਮਨੁੱਖਤਾ ਵਿਰੋਧੀ ਹੈ, ਸਗੋਂ ਦੇਸ਼ ਦੇ ਹਿਤਾਂ ਵਿਰੁੱਧ ਵੀ ਹੈ | ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਵਿਚ 43 ਜਾਨਾਂ ਗਈਆਂ ਅਤੇ 3.5 ਲੱਖ ਲੋਕ ਪ੍ਰਭਾਵਿਤ ਹੋਏ | ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਨੇ ਪੰਜਾਬ ਦੀ 60 ਹਜ਼ਾਰ ਕਰੋੜ ਰੁਪਏ ਦੇ ਲੰਬਿਤ ਫ਼ੰਡਾਂ ਨੂੰ ਜਾਰੀ ਨਹੀਂ ਕੀਤਾ, ਜਦ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸੰਬੰਧੀ ਅਪੀਲ ਵੀ ਕੀਤੀ | ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਤੁਰੰਤ ਰਾਹਤ ਦੀ ਲੋੜ ਹੈ, ਪਰ ਕੇਂਦਰ ਦੀ ਬੇਰੁਖ਼ੀ ਨੇ ਸੂਬੇ ਦੀਆਂ ਮੁਸ਼ਕਲਾਂ ਵਧਾਈਆਂ ਹਨ | ਜੌੜਾਮਾਜਰਾ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਮਦਦ ਲਈ ਤੁਰੰਤ ਕਦਮ ਚੁੱਕੇ ਜਾਣ ਤਾਂ ਜੋ ਪੀੜਤ ਲੋਕਾਂ ਨੂੰ ਰਾਹਤ ਮਿਲ ਸਕੇ | ਉਨ੍ਹਾਂ ਨਾਲ ਆਪ ਦੇ ਸੀਨੀਅਰ ਆਗੂ ਚੇਤਨ ਸਿੰਘ ਜੌੜਾਮਾਜਰਾ, ਨਿੱਜੀ ਸਹਾਇਕ ਗੁਰਦੇਵ ਸਿੰਘ ਟਿਵਾਣਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਨੇ ਹੜ੍ਹ ਪੀੜਤਾਂ ਦੀ ਸਾਰ ਨਹੀਂ ਲਈ-ਲਾਲਕਾ ਅਗਲੀ ਖ਼ਬਰ ਸੜਕਾਂ ਦੇ ਟੋਏ ਭਰਨ ਦੀ ਸੇਵਾ ਕਰਨਗੇ ਬਾਬਾ ਰਣਜੀਤ ਸਿੰਘ
Ad Position 24