ਭਾਦਸੋਂ, 6 ਸਤੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਅੱਜ ਪੂਰਾ ਪੰਜਾਬ ਹੜਾਂ ਦੀ ਮਾਰ ਝੱਲ ਰਿਹਾ ਹੈ, ਜਿਸ ਵਾਸਤੇ ਸੂਬਾ ਸਰਕਾਰ ਦੀ ਨੀਅਤ 'ਚ ਖੋਟ ਸਾਫ ਦਿਖਾਈ ਦੇ ਰਿਹਾ ਹੈ, ਜਿਸ ਦਾ ਖਮਿਆਜ਼ਾ 'ਆਪ' ਸਰਕਾਰ ਨੂੰ ਨਿਸ਼ਚੇ ਹੀ ਭੁਗਤਣਾ ਪਵੇਗਾ, ਇਨਾਂ ਵਿਚਾਰਾਂ ਦਾ ਪ੍ਰਗਟਾਵਾ ਮੱਖਣ ਸਿੰਘ ਲਾਲਕਾ ਹਲਕਾ ਇੰਚਾਰਜ ਨਾਭਾ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ | ਉਨਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਸਾਰ ਨਹੀਂ ਲੈ ਰਹੀ, ਲੋਕ ਆਪਣੇ ਪੱਲਿਓਾ ਪੈਸੇ ਖਰਚ ਕੇ ਹੜ੍ਹਾਂ ਤੋਂ ਬਚਾਅ ਲਈ ਜੁਟੇ ਹੋਏ ਹਨ | ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਕਾਰਨ ਦਰਿਆਵਾਂ ਦੇ ਬੰਨ੍ਹ ਨਾਜ਼ੁਕ ਹੋ ਗਏ ਜਿਸ ਦਾ ਨਤੀਜਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪਿਆ ਹੈ | ਉਨਾਂ ਆਖਿਆ ਕਿਹਾ ਕਿ ਪੰਜਾਬ 'ਚ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦੀ ਅਗਵਾਈ ਵਿਚ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇ ਨਾਲ ਨਾਲ ਡੀਜ਼ਲ ਵੀ ਦਿੱਤਾ ਜਾ ਰਿਹਾ ਹੈ ਤਾਂ ਜ਼ੋ ਲੋਕਾਂ ਦੀਆਂ ਰੋਜ਼ਮਰਾ ਜੀਵਨ ਦੀਆਂ ਲੋੜਾਂ ਪੂਰੀਆਂ ਹੋ ਸਕਣ |