24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕਾਰ ਚੜ੍ਹਾ ਕੇ ਕੁੱਤਾ ਮਾਰਨ 'ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 07-09-2025
ਰਾਜਪੁਰਾ, 6 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਕਾਰ ਚਾਲਕ ਵੱਲੋਂ ਸੜਕ ਕਿਨਾਰੇ ਬੈਠੇ ਕੁੱਤੇ 'ਤੇ ਕਾਰ ਚੜ੍ਹਾਉਣ ਕਾਰਨ ਕੁੱਤੇ ਦੀ ਮੌਤ ਹੋ ਜਾਣ 'ਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਵਿਕਾਸ ਚੌਧਰੀ ਵਾਸੀ ਪਟੇਲ ਕਾਲੌਨੀ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੇ ਦਿਨ ਵਿਸ਼ਾਲ ਅਹੂਜਾ ਵਾਸੀ ਨਿਊ ਡਾਲੀਮਾ ਵਿਹਾਰ ਕਾਲੌਨੀ ਰਾਜਪੁਰਾ ਨੇ ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਕਾਰ ਚਲਾਉਂਦਿਆਂ ਸੜਕ ਕਿਨਾਰੇ ਬੈਠੇ ਇਕ ਕੁੱਤੇ 'ਤੇ ਕਾਰ ਚੜ੍ਹਾ ਦਿੱਤੀ | ਜਿਸ ਕਾਰਨ ਕੁੱਤੇ ਦੀ ਮੌਤ ਹੋ ਗਈ | ਸ਼ਹਿਰੀ ਥਾਣੇ ਦੀ ਪੁਲਿਸ ਨੇ ਕਾਰ ਚਾਲਕ ਵਿਸ਼ਾਲ ਅਹੂਜਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੀ.ਸੀ.ਐਸ ਅਧਿਕਾਰੀ ਤੇ ਕਾਰ... ਅਗਲੀ ਖ਼ਬਰ ਮੋਟਰਸਾਈਕਲ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ
Ad Position 24