ਬਸੀ ਪਠਾਣਾਂ, 22 ਸਤੰਬਰ (ਐਚ.ਐਸ. ਗੌਤਮ)-ਪੰਜਾਬ ਸਰਕਾਰ ਦੀ ਅਗਵਾਈ ਹੇਠ ਸੂਬੇ ਵਿਚ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨ ਵਰਗ ਵਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਸਾਰੇ ਨੌਜਵਾਨ ਵਧਾਈ ਦੇ ਪਾਤਰ ਹਨ | ਇਹ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਾਕਾਰ ਸਿੰਘ ਚੌਹਾਨ ਦੀ ਮੌਜੂਦਗੀ ਵਿਚ ਇਸ ਮੁਹਿੰਮ ਨੂੰ ਸਫ਼ਲਤਾ ਦਾ ਜਾਮਾ ਪਹਿਨਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਹਮੇਸ਼ਾ ਤੋਂ ਹੀ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਆਪਣਾ ਭਰਪੂਰ ਸਹਿਯੋਗ ਦਿੰਦਾ ਰਿਹਾ ਹੈ | ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਾਕਾਰ ਸਿੰਘ ਚੌਹਾਨ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫ਼ਲਤਾ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਨੌਜਵਾਨਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸਰਗਰਮ ਯਤਨਾਂ ਸਦਕਾ ਜਲਦੀ ਹੀ ਪੰਜਾਬ ਨਸ਼ਿਆਂ ਦੇ ਕੋਹੜ ਤੋਂ ਹਮੇਸ਼ਾ ਲਈ ਮੁਕਤੀ ਪਾ ਲਵੇਗਾ | ਇਸ ਮੌਕੇ ਉਕਤ ਸ਼ਖ਼ਤੀਅਤਾਂ ਵਲੋਂ ਹਲਕਾ ਕੋਆਰਡੀਨੇਟਰ ਹਰਜਿੰਦਰ ਸਿੰਘ ਸ਼ਾਹੀ, ਵਾਈਸ ਕੋਆਰਡੀਨੇਟਰ ਇੰਦਰਜੀਤ ਸਿੰਘ, ਮੈਂਬਰਾਂ ਜਗਰੂਪ ਸਿੰਘ ਸ਼ਾਹੀ, ਹਰਪ੍ਰੀਤ ਸਿੰਘ ਮਹੇਸ਼ਪੁਰਾ, ਜੀਵਨ ਜੋਤ ਸਿੰਘ, ਅਰਸ਼ਪ੍ਰੀਤ ਸਿੰਘ ਖੰਗੂੜਾ, ਬਲਵਿੰਦਰ ਸਿੰਘ ਸੋਨੀ, ਜਗਮੋਹਨ ਸਿੰਘ ਨੌਗਾਵਾਂ, ਰਾਜਵੀਰ ਸਿੰਘ ਬੋੜ, ਵਿਵੇਕ ਕੁਮਾਰ, ਅਮਰਿੰਦਰ ਸਿੰਘ, ਪਰਮਿੰਦਰ ਸਿੰਘ, ਹਰਮਨ ਸਿੰਘ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਬਿੱਟੂ ਖ਼ਾਨ (ਸੁਹਾਵੀ), ਸਰਬਜੀਤ ਸਿੰਘ, ਜਗਤਾਰ ਸਿੰਘ, ਹਰਜੀਤ ਸਿੰਘ, ਗੁਰਜੰਟ ਸਿੰਘ, ਗੁਰਵਿੰਦਰ ਸਿੰਘ, ਧਰਮਿੰਦਰ ਸਿੰਘ ਅਤੇ ਪ੍ਰਭਦੀਪ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ |