ਮੰਡੀ ਗੋਬਿੰਦਗੜ੍ਹ, 22 ਸਤੰਬਰ (ਪੱਤਰ ਪ੍ਰੇਰਕ)-ਅੱਜ ਮਹਾਰਾਜਾ ਅਗਰਸੈਨ ਜੈਯੰਤੀ ਮੰਡੀ ਗੋਬਿੰਦਗੜ੍ਹ ਦੇ ਮਹਾਰਾਜਾ ਅਗਰਸੈਨ ਪਾਰਕ ਵਿਚ ਉਤਸ਼ਾਹ ਤੇ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ 'ਤੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਮਹਾਰਾਜਾ ਅਗਰਸੈਨ ਦੀ ਤਸਵੀਰ 'ਤੇ ਫੁੱਲ-ਮਾਲਾਵਾਂ ਭੇਟ ਕਰਕੇ ਕੀਤੀ ਗਈ | ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮਹਾਰਾਜਾ ਅਗਰਸੈਨ ਨੇ ਸਮਾਜ ਨੂੰ ਬਰਾਬਰੀ ਅਤੇ ਏਕਤਾ ਦਾ ਸੰਦੇਸ਼ ਦਿੱਤਾ ਸੀ | ਉਨ੍ਹਾਂ ਦਾ ਇਕ ਇੱਟ, ਇੱਕ ਰੁਪਿਆ' ਦਾ ਸਿਧਾਂਤ ਅੱਜ ਵੀ ਸਾਡੇ ਲਈ ਪੇ੍ਰਰਨਾ ਸਰੋਤ ਹੈ, ਜੋ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਗੱਲ ਕਰਦਾ ਹੈ | ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਹਾਰਾਜਾ ਅਗਰਸੈਨ ਦੇ ਆਦਰਸ਼ਾਂ 'ਤੇ ਚੱਲਦੇ ਹੋਏ ਸਮਾਜ ਭਲਾਈ ਦੇ ਕੰਮਾਂ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਸਮਾਗਮ ਦੌਰਾਨ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਨੌਜਵਾਨਾਂ ਨੂੰ ਇਸ ਮਹਾਨ ਸ਼ਖ਼ਸੀਅਤ ਦੇ ਇਤਿਹਾਸ ਬਾਰੇ ਜਾਣਨ ਅਤੇ ਉਨ੍ਹਾਂ ਦੇ ਸਿਧਾਂਤਾਂ ਨੂੰ ਅਪਣਾਉਣ ਦੀ ਅਪੀਲ ਕੀਤੀ | ਇਸ ਮੌਕੇ ਨਰਾਇਣ ਸਿੰਗਲਾ, ਰਮੇਸ਼ ਮਿੱਤਲ, ਵਿਨੋਦ ਗੋਇਲ, ਸੁਰੇਸ਼ ਗੁਪਤਾ, ਸੱਜਣ ਗੋਇਲ, ਯਸ਼ਪਾਲ ਜੈਨ, ਹੇਮੰਤ ਗੋਇਲ, ਰੋਹਿਤ ਗੋਇਲ, ਰਣਜੀਤ ਪਨਾਗ, ਵਿਵੇਕ ਸਿੰਗਲਾ, ਰਿਸ਼ੀ ਗੋਇਲ, ਸੁਮਨ ਗੋਇਲ, ਸੰਜੇ ਗਰਗ, ਰਿੰਕੂ ਅਗਰਵਾਲ, ਸ਼ਿਵਮ, ਮਹਿੰਦਰ ਗੋਇਲ, ਸੰਜੀਵ ਮਿੱਤਲ, ਵਿਨੋਦ ਗੋਇਲ, ਰਾਮ ਨਿਵਾਸ ਗੋਇਲ, ਰੌਸ਼ਨ ਗਰਗ ਅਤੇ ਸੰਜੇ ਵੀ ਮੌਜੂਦ ਸਨ |