14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰਾ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਸੈੱਲ ਤੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਵਿਭਾਗ ਦੇ ਬੀ.ਐਸ.ਸੀ. ਆਨਰਜ਼ ਐਗਰੀਕਲਚਰ ਦੇ ਵਿਦਿਆਰਥੀਆਂ ਨੂੰ ਰਾਵੇ ਪ੍ਰੋਗਰਾਮ ਤਹਿਤ ਪਿੰਡ ਖੰਟ ਖਮਾਣੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਅਗਾਂਹਵਧੂ ਕਿਸਾਨ ਜਸਵਿੰਦਰ ਸਿੰਘ ਦੇ ਡਰੈਗਨ ਫਰੂਟ ਫਾਰਮ ਦਾ ਵਿਸ਼ੇਸ਼ ਦੌਰਾ ਕਰਵਾਇਆ ਗਿਆ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ ਜਿੱਥੇ ਵਿਦਿਆਰਥੀਆਂ ਦੇ ਵਿਹਾਰਕ ਅਤੇ ਵਿਵਹਾਰਿਕ ਗਿਆਨ ਵਿਚ ਵਾਧਾ ਕਰਦੇ ਹਨ, ਉੱਥੇ ਉਨ੍ਹਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਸੰਬੰਧੀ ਵੀ ਮਹੱਤਵਪੂਰਨ ਜਾਣਕਾਰੀ ਮਿਲਦੀ ਹੈ | ਕਿਸਾਨ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਵੀ ਖੇਤੀਬਾੜੀ ਦੀਆਂ ਰਵਾਇਤੀ ਫ਼ਸਲਾਂ ਨੂੰ ਛੱਡ ਕੇ ਡਰੈਗਨ ਫਰੂਟ ਦੀ ਕਾਸ਼ਤ ਕਰਕੇ ਆਪਣੀ ਆਮਦਨ ਤਿਆਰ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਡਰੈਗਨ ਫਰੂਟ ਦੀ ਖੇਤੀ ਅਤੇ ਇਸ ਦੀ ਨਰਸਰੀ ਨੂੰ ਵੇਚ ਕੇ ਵਧੀਆ ਮੁਨਾਫ਼ਾ ਕਮਾ ਰਹੇ ਹਨ ਅਤੇ ਉਨ੍ਹਾਂ ਨਾਲ ਹੋਰ ਵੀ ਕਈ ਕਿਸਾਨ ਜੁੜੇ ਹੋਏ ਹਨ ਜੋ ਇਕ ਗਰੁੱਪ ਦੀ ਤਰ੍ਹਾਂ ਮਿਲ ਕੇ ਡਰੈਗਨ ਫਰੂਟ ਦੀ ਖੇਤੀ ਕਰਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਰੈਗਨ ਫਰੂਟ ਦੀ ਕਾਸ਼ਤ ਵਿਚ ਮਿਲਣ ਵਾਲੀਆਂ ਸਬਸਿਡੀਆਂ ਅਤੇ ਨਵੀਆਂ ਤਕਨੀਕਾਂ ਬਾਰੇ ਵੀ ਜਾਣੂ ਕਰਵਾਇਆ | ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਅਜਿਹੇ ਵਿੱਦਿਅਕ ਦੌਰਿਆਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਦੌਰੇ ਦੌਰਾਨ ਖੇਤੀਬਾੜੀ ਵਿਭਾਗ ਦੇ ਡਾ. ਸੰਦੀਪ ਕੁਮਾਰ ਸਿੰਘ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਨੈਸ਼ਨਲ ਮੂਟ ਕੋਰਟ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਰਾਮਲੀਲ੍ਹਾ ਦੇ 5ਵੇਂ ਦਿਨ ਰਾਮ ਵਿਆਹ ਤੇ ਸੀਤਾ ਵਿਦਾਈ ਦਾ ਸਫਲ ਮੰਚਨ
Ad Position 24