14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸਰਕਾਰ ਮਧਰੇਪਣ ਦੇ ਵਾਇਰਸ ਰੋਗ ਕਾਰਨ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਦੇਵੇ-ਭੁੱਟਾ

Ad Position 21
repet_subhas-goyals [Copy P29]
ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਬਲਜੀਤ ਸਿੰਘ ਭੁੱਟਾ ਪਿੰਡ ਹੰਸਾਲੀ ਵਿਖੇ ਹਲਦੀ ਰੋਗ ਤੇ ਮਧਰੇਪਣ ਦੇ ਵਾਇਰਸ ਰੋਗ ਕਾਰਨ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਜਾਇਜ਼ਾ ਲੈਂਦੇ ਹੋਏ | ਅਜੀਤ ਤਸਵੀਰ <br/> 24-09-2025
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ਸਿੰਧੜਾ, ਸਲੇਮਪੁਰ, ਤਿੰਬਰਪੁਰ, ਬਰਾਸ ਅਤੇ ਹੰਸਾਲੀ 'ਚ ਹਲਦੀ ਰੋਗ ਤੇ ਮਧਰੇਪਣ ਦੇ ਵਾਇਰਸ ਰੋਗ ਕਾਰਨ ਕਿਸਾਨਾਂ ਦੀ ਖ਼ਰਾਬ ਹੋਈ ਝੋਨੇ ਦੀ ਫ਼ਸਲ ਸੰਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਪੀੜਤ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਭੁੱਟਾ ਨੇ ਕਿਹਾ ਕਿ ਜ਼ਿਆਦਾਤਰ ਕਿਸਾਨਾਂ ਨੇ 50 ਤੋਂ 70 ਹਜ਼ਾਰ ਰੁਪਏ ਪ੍ਰਤੀ ਏਕੜ ਜ਼ਮੀਨਾਂ ਠੇਕੇ 'ਤੇ ਲੈ ਕੇ ਖੇਤੀ ਕੀਤੀ ਸੀ ਜਿਸ 'ਤੇ 20 ਹਜ਼ਾਰ ਰੁਪਏ ਪ੍ਰਤੀ ਏਕੜ ਖਰਚਾ ਫ਼ਸਲ ਪਾਲਨ 'ਤੇ ਹੋਇਆ ਹੈ ਪ੍ਰੰਤੂ ਬੌਣੇ ਵਾਇਰਸ ਰੋਗ ਅਤੇ ਪੀਲੀ ਹਲਦੀ ਰੋਗ ਨੇ ਝੋਨੇ ਦੀ ਫ਼ਸਲ ਦੇ ਹਜ਼ਾਰਾਂ ਏਕੜ ਤਬਾਹ ਕਰ ਦਿੱਤੇ ਹਨ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਬਿਮਾਰੀ ਦੀ ਮਾਰ ਹੇਠ ਆਈ ਝੋਨੇ ਦੀ ਫ਼ਸਲ ਦੀ ਤੁਰੰਤ ਗਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਘੱਟ ਤੋਂ ਘੱਟ 80 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਇੰਦਰਜੀਤ ਸਿੰਘ ਖੇੜਾ, ਹਰਨਿੰਦਰ ਸਿੰਘ ਸਰਪੰਚ ਹੰਸਾਲੀ, ਹਰਨੇਕ ਸਿੰਘ, ਰਾਮ ਸਿੰਘ, ਏਕਮ ਸਿੰਘ, ਗੁਰਿੰਦਰ ਸਿੰਘ, ਏਕਮ ਸਿੰਘ ਬੁਚੜੇ ਅਤੇ ਮਨਪ੍ਰੀਤ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Ad Position 24