14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)-ਇਕ ਸਾਈਕਲ ਸਵਾਰ ਨੂੰ ਅਣਪਛਾਤੇ ਕਾਰ ਚਾਲਕ ਵਲੋਂ ਟੱਕਰ ਮਾਰ ਦੇਣ 'ਤੇ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਥਾਣਾ ਸ਼ਹਿਰੀ ਦੀ ਪੁਲਿਸ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਰਾਜੂ ਯਾਦਵ ਵਾਸੀ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੇ ਦਿਨ ਉਸ ਦਾ ਚਾਚਾ ਬਿਹਾਰੀ ਲਾਲ ਸਾਈਕਲ 'ਤੇ ਸਵਾਰ ਹੋ ਕੇ ਐਕਸਾਨ ਫ਼ੈਕਟਰੀ ਨੇੜੇ ਜਾ ਰਿਹਾ ਸੀ ਤਾਂ ਇਕ ਕਾਰ ਦੇ ਅਣਪਛਾਤੇ ਚਾਲਕ ਨੇ ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਕਾਰ ਚਲਾਉਂਦਿਆਂ ਉਸ ਵਿਚ ਟੱਕਰ ਮਾਰ ਦਿੱਤੀ | ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ | ਉਸ ਨੰੂ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ | ਜਿੱਥੇ ਇਲਾਜ ਦੌਰਾਨ ਉਸ ਦੇ ਚਾਚੇ ਦੀ ਮੌਤ ਹੋ ਗਈ | ਥਾਣਾ ਸ਼ਹਿਰੀ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਵਿਖੇ ਐਨ. ਐਸ. ਐਸ. ਅਤੇ ਦਸਵਾਂ ਆਯੁਰਵੈਦਾ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰ ਮਧਰੇਪਣ ਦੇ ਵਾਇਰਸ ਰੋਗ ਕਾਰਨ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਦੇਵੇ-ਭੁੱਟਾ
Ad Position 24