14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਫੀਮੇਲ ਹੈਲਥ ਵਰਕਰ 5 ਨੂੰ ਸਿਹਤ ਮੰਤਰੀ ਦੀ ਕੋਠੀ ਮੂਹਰੇ ਪੀਪੇ ਤੇ ਥਾਲੀਆਂ ਖੜਕਾ ਕੇ ਪ੍ਰਦਰਸ਼ਨ ਕਰਨਗੇ-ਯੂਨੀਅਨ ਆਗੂ

Ad Position 21
repet_subhas-goyals [Copy P29]
ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਦੀਆਂ ਆਗੂਆਂ ਧਰਨੇ ਸੰਬੰਧੀ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਨੂੰ ਪੱਤਰ ਸੌਂਪਦੇ ਹੋਏ | ਤਸਵੀਰ: ਕਰਨ <br/> 24-09-2025
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਬਲਜਿੰਦਰ ਸਿੰਘ)-ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਦੀਆਂ ਆਗੂਆਂ ਵਲੋਂ ਬਰਾਬਰ ਕੰਮ ਬਰਾਬਰ ਤਨਖ਼ਾਹ ਦੇ ਫ਼ੈਸਲੇ ਨੂੰ ਲਾਗੂ ਕਰਨ ਸਮੇਤ ਹੋਰਨਾਂ ਮੰਗਾਂ ਸੰਬੰਧੀ ਪੰਜਾਬ ਸਰਕਾਰ ਦੇ ਨਾਂਅ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਯੂਨੀਅਨ ਆਗੂਆਂ ਬਲਜਿੰਦਰਪਾਲ ਕੌਰ, ਜਰਨੈਲ ਕੌਰ, ਕੰਵਲਜੀਤ ਕੌਰ, ਗਗਨਦੀਪ ਕੌਰ ਅਤੇ ਭੁਪਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 24 ਫਰਵਰੀ 2014 ਨੂੰ ਕੈਬਨਿਟ ਵਿਚ ਠੇਕਾ ਆਧਾਰਿਤ ਏ.ਐਨ.ਐਮ. ਕੇਡਰ ਨੂੰ ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਫ਼ੈਸਲਾ ਕੀਤਾ ਗਿਆ ਸੀ, ਪ੍ਰੰਤੂ ਕੁਝ ਵਿਅਕਤੀਆਂ ਵਲੋਂ ਇਸ ਫ਼ੈਸਲੇ 'ਤੇ ਇਤਰਾਜ਼ ਕੀਤੇ ਜਾਣ ਕਾਰਨ ਹਾਈਕੋਰਟ ਨੇ ਫ਼ੈਸਲੇ 'ਤੇ 3 ਦਸੰਬਰ 2015 ਨੂੰ ਸਟੇ ਲਗਾ ਦਿੱਤੀ ਸੀ | ਪਰ ਹੁਣ ਮਾਨਯੋਗ ਹਾਈ ਕੋਰਟ ਨੇ 10 ਫਰਵਰੀ 2025 ਨੂੰ ਸਟੇ ਰੱਦ ਕਰ ਦਿੱਤਾ ਹੈ | ਜਿਸ ਕਰਕੇ ਫ਼ੈਸਲੇ ਨੂੰ ਅਦਾਲਤੀ ਹੁਕਮਾਂ ਤੋਂ ਬਾਅਦ ਲਾਗੂ ਕਰਨਾ ਬਣਦਾ ਸੀ | ਪ੍ਰੰਤੂ 7 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਮਹਿਕਮੇ ਨੇ ਇਸ ਸੰਬੰਧ ਵਿਚ ਚੁੱਪੀ ਸਾਧੀ ਹੋਈ ਹੈ | ਉਨ੍ਹਾਂ ਸਿਹਤ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਯੂਨੀਅਨ ਦੀਆਂ ਲੰਬਿਤ ਮੰਗਾਂ ਸਬੰਧੀ ਜਲਦ ਪੈਨਲ ਮੀਟਿੰਗ ਬੁਲਾ ਕੇ ਮੰਗਾਂ ਦਾ ਨਿਪਟਾਰਾ ਕਰਨ ਦੀ ਮੰਗ ਵੀ ਕੀਤੀ | ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਫੀਮੇਲ ਕਰਮਚਾਰੀ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ | ਜਿਸ ਦੇ ਰੋਸ ਵਜੋਂ ਯੂਨੀਅਨ ਵਲੋਂ 5 ਅਕਤੂਬਰ ਨੂੰ ਸਿਹਤ ਮੰਤਰੀ ਦੇ ਘਰ ਅੱਗੇ ਖ਼ਾਲੀ ਪੀਪੇ ਤੇ ਖ਼ਾਲੀ ਥਾਲ਼ੀਆਂ ਖੜਕਾ ਕੇ ਤਨਖ਼ਾਹ ਨਹੀਂ ਤਾਂ ਕੰਮ ਨਹੀਂ ਦੇ ਨਾਅਰੇ ਲਗਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਦੀ ਹੋਵੇਗੀ | ਜਿਸ ਸੰਬੰਧੀ ਅੱਜ ਯੂਨੀਅਨ ਦੇ ਸੱਦੇ 'ਤੇ ਸਿਵਲ ਸਰਜਨਾਂ ਨੂੰ ਮੰਗ ਪੱਤਰ ਅਤੇ ਧਰਨੇ ਸੰਬੰਧੀ ਨੋਟਿਸ ਦਿੱਤੇ ਗਏ ਹਨ | ਇਸ ਦੇ ਨਾਲ ਹੀ ਵਾਧੂ ਕੰਮ ਤੇ ਆਨਲਾਈਨ ਕੰਮਾਂ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਮੌਕੇ 'ਤੇ ਬਲਜਿੰਦਰਪਾਲ ਕੌਰ, ਜਰਨੈਲ ਕੌਰ, ਕੰਵਲਜੀਤ ਕੌਰ, ਗਗਨਦੀਪ ਕੌਰ ਅਤੇ ਭੁਪਿੰਦਰ ਕੌਰ ਨੇ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਨੂੰ ਧਰਨੇ ਸੰਬੰਧੀ ਨੋਟਿਸ ਪੱਤਰ ਸੌਂਪਿਆ |
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਭਲਕੇ ਅਗਲੀ ਖ਼ਬਰ ਸੰਗੀਤ ਸਮਰਾਟ ਚਰਨਜੀਤ ਅਹੂਜਾ ਦੇ ਅਕਾਲੇ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
Ad Position 24