ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਮਨਪ੍ਰੀਤ ਸਿੰਘ)-ਰਿਮਟ ਹਸਪਤਾਲ ਵਿਚ 25 ਸਤੰਬਰ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਿਸ 'ਚ ਅੱਖਾਂ, ਕੰਨ, ਦਿਲ, ਹੱਡੀਆਂ ਅਤੇ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ | ਇਸ ਤੋਂ ਇਲਾਵਾ ਖ਼ੂਨ ਦੇ ਸਾਰੇ ਟੈਸਟ ਫ਼ਰੀ ਕੀਤੇ ਜਾਣਗੇ | ਪ੍ਰਬੰਧਕਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਅਲਟਰਾਸਾਊਾਡ, ਸੀ.ਟੀ.ਸਕੈਨ., ਈ.ਸੀ.ਜੀ., ਖ਼ੂਨ ਦੀ ਜਾਂਚ, ਐਕਸਰੇ ਆਦਿ ਕਰਵਾਉਣ ਦੀ ਲੋੜ ਪਵੇ ਤਾਂ ਉਹ ਵੀ ਸਾਰੇ ਮੁਫ਼ਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਕੈਂਪ 'ਚ ਦਵਾਈਆਂ ਵੀ ਘੱਟ ਰੇਟ 'ਤੇ ਦਿੱਤੀਆਂ ਜਾਣਗੀਆਂ | ਉਨ੍ਹਾਂ ਲੋਕਾਂ ਨੂੰ ਕੈਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ |