ਅਮਲੋਹ, 23 ਸਤੰਬਰ (ਕੇਵਲ ਸਿੰਘ)-ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ ਤੇ ਬਾਬਾ ਫ਼ਰੀਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸੰਤ ਫ਼ਰੀਦ ਪਬਲਿਕ ਸਕੂਲ ਅਮਲੋਹ 'ਚ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ, ਸਲੋਕ ਉਚਾਰਨ, ਗੀਤਾਂ ਤੇ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ ਗਈ | ਸਮਾਗਮ ਦੌਰਾਨ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਪ੍ਰਚਾਰ-ਪਸਾਰ ਦੀ ਮਹੱਤਤਾ ਉੱਤੇ ਰੌਸ਼ਨੀ ਪਾਈ ਗਈ | ਪਿ੍ੰਸੀਪਲ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ 'ਤੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |