ਫ਼ਤਹਿਗੜ੍ਹ ਸਾਹਿਬ , 23 ਸਤੰਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਬਲਾਕ ਪ੍ਰਧਾਨਾਂ ਦੇ ਨਾਲ ਇਕ ਮੀਟਿੰਗ ਸਰਹਿੰਦ ਵਿਖੇ ਕੀਤੀ ਗਈ | ਇਸ ਮੌਕੇ ਉਨ੍ਹਾਂ ਹਲਕੇ ਦੀਆਂ ਸਮੱਸਿਆਵਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਹੱਲ ਕਰਨ ਦੇ ਲਈ ਨਿਰਦੇਸ਼ ਜਾਰੀ ਕੀਤੇ | ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਵਿਧਾਇਕ ਰਾਏ ਨੇ ਕਿਹਾ ਕਿ ਉਕਤ ਮੀਟਿੰਗ ਕੇਵਲ ਹਲਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਰੱਖੀ ਗਈ ਸੀ ਤੇ ਬਲਾਕ ਪ੍ਰਧਾਨਾਂ ਤੋਂ ਫ਼ੀਡ ਬੈਕ ਲਈ ਗਈ ਹੈ | ਜਿੱਥੇ ਵੀ ਕੋਈ ਸਮੱਸਿਆ ਆ ਰਹੀ ਹੈ, ਉਸ ਦਾ ਜਲਦ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸਾਰੀਆਂ ਹੀ ਸੜਕਾਂ ਦਾ ਨਵੀਨੀਕਰਨ ਹੋ ਰਿਹਾ ਹੈ | ਸ਼ਹਿਰ ਅਤੇ ਪਿੰਡਾਂ ਵਿਚ ਕਮਿਊਨਿਟੀ ਹਾਲ ਉਸਾਰੇ ਜਾ ਰਹੇ ਹਨ ਤਾਂ ਜੋ ਛੋਟੇ-ਮੋਟੇ ਪ੍ਰੋਗਰਾਮ ਦੇ ਲਈ ਕਿਸੇ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਬਲਾਕ ਪ੍ਰਧਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਕੰਮਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਰਮੇਸ਼ ਕੁਮਾਰ ਸੋਨੂੰ, ਦੀਪਕ ਬਾਤਿਸ, ਪਵੇਲ ਹਾਂਡਾ, ਮੋਹਿਤ ਸੂਦ, ਪਿ੍ਤਪਾਲ ਜੱਸੀ, ਕੌਂਸਲਰ ਆਸ਼ਾ ਰਾਣੀ, ਗੁਰਮੀਤ ਬਾਜਵਾ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰੀਨਾ ਰਾਣੀ, ਅਰਸ਼ਦੀਪ ਸ਼ਰਮਾ, ਸਨੀ ਚੋਪੜਾ, ਰਜੇਸ਼ ਉੱਪਲ, ਤਰਸੇਮ ਉੱਪਲ, ਨੰਬਰਦਾਰ ਸਤਬੀਰ ਸਿੰਘ ਜੱਲ੍ਹਾ, ਰੋਹੀ ਰਾਮ, ਅਵਤਾਰ ਸਿੰਘ, ਬਲਵੀਰ ਸੋਢੀ, ਬਲਵੀਰ ਚੀਮਾ, ਬਹਾਦਰ ਖਾਨ, ਸਤੀਸ਼ ਲਟੌਰ, ਮਾਨਵ ਟਿਵਾਣਾ, ਹੈਪੀ ਭੈਣੀ, ਰਜਨੀ, ਮਨਪ੍ਰੀਤ ਕੌਰ, ਅਤਰ ਸਿੰਘ, ਗਗਨਦੀਪ ਕੌਰ, ਗੁਰਮੇਲ ਪੰਡਰਾਲੀ ਆਦਿ ਵੀ ਹਾਜ਼ਰ ਸਨ |