16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਦੇ ਵਾਲੀਬਾਲ ਖਿਡਾਰੀਆਂ ਦੀ ਸੂਬਾ ਪੱਧਰ ਲਈ ਚੋਣ

Ad Position 21
repet_subhas-goyals [Copy P29]
ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਦੇ ਸੂਬਾ ਪੱਧਰ ਲਈ ਚੁਣੇ ਗਏ ਵਾਲੀਬਾਲ ਖਿਡਾਰੀ ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨਾਲ ਵਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 24-09-2025
ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 12 ਵਿਦਿਆਰਥੀਆਂ ਨੇ ਵਾਲੀਬਾਲ ਖੇਡ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਮਾਣ ਵਧਾਇਆ ਅਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚੁਣੇ ਗਏ ਹਨ | ਇਨ੍ਹਾਂ 'ਚ ਅੰਡਰ-14 ਲੜਕੇ ਓਾਕਾਰ ਸਿੰਘ, ਜਸਕਰਨ ਸਿੰਘ ਅਤੇ ਕਰਣਪ੍ਰਤਾਪ ਸਿੰਘ, ਅੰਡਰ-17 ਲੜਕੇ 'ਚ ਨਵਦੀਪ ਸਿੰਘ, ਅੰਡਰ-19 ਲੜਕੇ ਗੁਰਵੀਰ ਸਿੰਘ ਤੇ ਖੁਸ਼ਵੀਰ ਸਿੰਘ, ਅੰਡਰ-19 ਲੜਕੀਆਂ 'ਚ ਜਸਮੀਨ ਕੌਰ, ਸੁਖਪ੍ਰੀਤ ਕੌਰ, ਸੁਮਨਦੀਪ ਕੌਰ, ਸੋਨਲਪ੍ਰੀਤ ਕੌਰ ਅਤੇ ਆਸਥਾ ਦੇ ਨਾਮ ਸ਼ਾਮਿਲ ਹਨ | ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਕੂਲ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ, ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਵਿਚ ਕੋਚ ਹਰਵਿੰਦਰ ਸਿੰਘ ਦੀ ਰਹਿਨੁਮਾਈ ਅਤੇ ਮਿਹਨਤ ਦਾ ਖ਼ਾਸ ਯੋਗਦਾਨ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਹਫ਼ਤੇ ਦੀ ਵਰਕਸ਼ਾਪ ਸ਼ੁਰੂ ਅਗਲੀ ਖ਼ਬਰ ਸ੍ਰੀ ਰਾਮਲੀਲ੍ਹਾ ਦੇ ਮੰਚਨ ਸੰਬੰਧੀ ਸ੍ਰੀ ਰਾਮ ਤੀਰਥ ਤੋਂ ਲਿਆਂਦੀ ਅਖੰਡ ਜੋਤ
Ad Position 24