16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਮੰਡੀ ਗੋਬਿੰਦਗੜ੍ਹ, 23 ਸਤੰਬਰ (ਇਕਬਾਲਦੀਪ ਸੰਧੂ)-ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 'ਚ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਾਵਰ ਲਿਫ਼ਟਿੰਗ ਮੁਕਾਬਲਿਆਂ 'ਚ ਪ੍ਰਦਰਸ਼ਨ ਕਰਦੇ ਹੋਏ ਤਗਮੇ ਹਾਸਲ ਕੀਤੇ | ਇਨ੍ਹਾਂ ਵਿਚ ਲੜਕੀਆਂ ਅੰਡਰ-17 ਸ਼੍ਰੇਣੀ ਵਿਚ ਗਿਆਨਰੀਤ ਦਸਵੀਂ ਜਮਾਤ ਨੇ ਸੋਨਾ ਜਿੱਤਿਆ, ਜਸਸਿਮਰਨ ਕੌਰ (ਛੇਵੀਂ) ਨੇ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ, ਜਦਕਿ ਭਵਦੀਪ ਕੌਰ (ਸੱਤਵੀਂ) ਨੇ ਚਾਂਦੀ ਜਿੱਤ ਕੇ ਮਾਣ ਵਧਾਇਆ | ਜਦਕਿ ਲੜਕੇ ਅੰਡਰ-17 ਵਿਚ ਰਿਸ਼ਿਕ ਖੁਰਾਨਾ (ਗਿਆਰ੍ਹਵੀਂ) ਨੇ ਸੋਨਾ ਜਿੱਤਿਆ ਤੇ ਚਿਰਾਗ ਨੇ ਕਾਂਸੀ ਤਗਮਾ ਹਾਸਲ ਕੀਤਾ | ਇਸੇ ਤਰ੍ਹਾਂ ਲੜਕੇ ਅੰਡਰ-19 ਵਿਚ ਆਯੂਸ਼ (ਗਿਆਰ੍ਹਵੀਂ) ਨੇ ਕਾਂਸੀ, ਵਿਓਮ ਨੇ ਚਾਂਦੀ ਅਤੇ ਹਰਤਾਬ (ਗਿਆਰ੍ਹਵੀਂ) ਨੇ ਵੀ ਚਾਂਦੀ ਦਾ ਤਗਮਾ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ-ਗੈਰੀ ਬੜਿੰਗ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਦੇ ਵਾਲੀਬਾਲ ਖਿਡਾਰੀਆਂ ਦੀ ਸੂਬਾ ਪੱਧਰ ਲਈ ਚੋਣ
Ad Position 24