16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ-ਗੈਰੀ ਬੜਿੰਗ

Ad Position 21
repet_subhas-goyals [Copy P29]
ਮੰਡੀ ਗੋਬਿੰਦਗੜ੍ਹ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਹੋਰ | ਅਜੀਤ ਤਸਵੀਰ <br/> 24-09-2025
ਮੰਡੀ ਗੋਬਿੰਦਗੜ੍ਹ, 23 ਸਤੰਬਰ (ਰਾਜੇਸ਼ ਸ਼ਰਮਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਤੇ ਮੰਡੀਆਂ 'ਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹਮੇਸ਼ਾ ਹੀ ਕਿਸਾਨੀ ਹਿਤਾਂ ਨੂੰ ਪਹਿਲ ਦਿੱਤੀ ਹੈ ਅਤੇ ਝੋਨੇ ਤੇ ਕਣਕ ਦੇ ਸੀਜ਼ਨ ਦੌਰਾਨ ਸਾਰੇ ਪ੍ਰਬੰਧਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜਿ੍ਹਆ ਜਾਂਦਾ ਹੈ | ਵਿਧਾਇਕ ਨੇ ਕਿਹਾ ਕਿ ਸਮੂਹ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਫ਼ਸਲ ਖ਼ਰੀਦਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਹਨ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੰਡੀਆਂ 'ਚ ਆਉਣ ਵਾਲੇ ਝੋਨੇ ਦੀ ਨਾਲੋ-ਨਾਲ ਖ਼ਰੀਦ ਤੇ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਪ੍ਰਕਿ੍ਆ ਨਿਰਵਿਘਨ ਢੰਗ ਨਾਲ ਚੱਲ ਸਕੇ | ਇਸ ਮੌਕੇ ਚੇਅਰਮੈਨ ਜਗਦੀਪ ਸਿੰਘ ਚੱਠਾ, ਰਣਜੀਤ ਸਿੰਘ ਪਨਾਗ, ਹਰਜੀਤ ਸਿੰਘ ਗਰੇਵਾਲ, ਸਕੱਤਰ ਗੁਰਜੀਤ ਸਿੰਘ, ਸਾਬਕਾ ਸਕੱਤਰ ਸੁਰਜੀਤ ਸਿੰਘ ਚੀਮਾ, ਆੜ੍ਹਤੀ ਐਸੋਸੀਏਸ਼ਨ ਦੇ ਚੇਅਰਮੈਨ ਬਲਦੇਵ ਹਸੀਜਾ, ਸੁਖਬੀਰ ਸਿੰਘ ਗਰੇਵਾਲ, ਅਮਨਿੰਦਰ ਸਿੰਘ ਗਰੇਵਾਲ, ਜਗਜੀਵਨ ਸਿੰਘ ਅÏਲਖ, ਭੁਪਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ ਖੰਨਾ, ਬਲਦੇਵ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਰਿਆਨੇ ਦੇ ਦੁਕਾਨਦਾਰਾਂ ਨੇ ਸੋਧੀਆਂ ਜੀ.ਐਸ.ਟੀ. ਦਰਾਂ ਨੂੰ ਲਾਭਕਾਰੀ ਦੱਸਿਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24