28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜੀ.ਟੀ.ਯੂ. ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਹੋਈ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 25-09-2025
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਬਲਜਿੰਦਰ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਅਤੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜੁੱਲਾਪੁਰ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਅਧਿਆਪਕਾਂ ਦੀਆਂ ਅਹਿਮ ਮੰਗਾਂ ਤੇ ਭਖਦੇ ਮਸਲਿਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਥੇਬੰਦੀ ਨੇ ਵਿਭਾਗ ਵਲੋਂ ਕੀਤੀਆਂ ਗਈਆਂ ਆਮ ਬਦਲੀਆਂ ਦੌਰਾਨ ਅਧਿਆਪਕਾਂ ਨੂੰ ਇੰਡਰੋਸਮੈਂਟ ਅਤੇ ਫ਼ਾਰਗ ਹੋਣ ਸਮੇਂ ਪੇਸ਼ ਆਈਆਂ ਮੁਸ਼ਕਲਾਂ ਸੰਬੰਧੀ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਕੰਮਾਂ 'ਤੇ ਅਸੰਤੁਸ਼ਟੀ ਪ੍ਰਗਟਾਈ | ਸਿੱਖਿਆ ਵਿਭਾਗ ਵਲੋਂ ਡੈਪੂਟੇਸ਼ਨ ਬੰਦ ਹੋਣ ਦੇ ਬਾਵਜੂਦ ਵੀ ਬਸੀ ਬਲਾਕ ਵਿਚ ਡੈਪੂਟੇਸ਼ਨ ਤੇ ਭੇਜੇ ਗਏ ਅਧਿਆਪਕਾਂ ਦਾ ਮਸਲਾ ਉਠਾਇਆ ਗਿਆ ਅਤੇ ਇਨ੍ਹਾਂ ਡੈਪੂਟੇਸ਼ਨਾਂ ਨੂੰ 2 ਜਾਂ 3 ਦਿਨਾਂ ਵਿਚ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ | ਅਧਿਆਪਕਾਂ ਦੀਆਂ ਗੁੰਮ ਹੋਈਆਂ ਸਰਵਿਸ ਬੁੱਕਾਂ ਦੀ ਭਾਲ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ | ਜ਼ਿਲੇ੍ਹ ਵਿਚ ਈ.ਟੀ.ਟੀ., ਹੈੱਡ ਟੀਚਰ ਅਤੇ ਸੀ.ਐੱਚ.ਟੀ. ਦੀਆਂ ਪੋਸਟਾਂ (ਸਿੱਧੀ ਭਰਤੀ, ਪ੍ਰਮੋਸ਼ਨ ਰਾਹੀਂ ਅਤੇ ਕੈਟਾਗਰੀ ਵਾਈਜ਼) ਸੰਬੰਧੀ ਵੇਰਵੇ ਮੰਗੇ ਗਏ ਅਤੇ ਇਨ੍ਹਾਂ ਪੋਸਟਾਂ 'ਤੇ ਕੀਤੀਆਂ ਗਈਆਂ ਬਦਲੀਆਂ ਬਾਰੇ ਜਾਣਕਾਰੀ ਜਲਦ ਦੇਣ ਲਈ ਕਿਹਾ ਗਿਆ | ਪਿਛਲੇ 10 ਸਾਲਾਂ ਤੋਂ ਵੱਖ-ਵੱਖ ਸਕੂਲਾਂ ਨੂੰ ਜਾਰੀ ਕੀਤੀਆਂ ਗ੍ਰਾਂਟਾਂ ਦਾ ਵੇਰਵਾ ਵੀ ਮੰਗਿਆ ਗਿਆ | ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਵਿਚ ਇਤਰਾਜ਼ਯੋਗ ਵਿਅਕਤੀਆਂ ਨੂੰ ਨਾ ਲਗਾ ਕੇ ਬੀ.ਪੀ.ਈ.ਓਜ਼. ਅਤੇ ਸੈਂਟਰ ਹੈੱਡ ਟੀਚਰਜ਼ ਦੀ ਅਗਵਾਈ ਵਿਚ ਖੇਡਾਂ ਕਰਵਾਉਣ ਤੇ ਸਹਿਮਤੀ ਬਣੀ | ਆਗੂਆਂ ਨੇ ਕਿਹਾ ਕਿ ਦਫ਼ਤਰ ਵਲੋਂ ਅਧਿਆਪਕਾਂ 'ਤੇ ਬਣਾਇਆ ਜਾਂਦਾ ਬੇਲੋੜਾ ਦਬਾਅ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਵਿਭਾਗ ਵਲੋਂ ਮੰਗੀ ਜਾਂਦੀ ਬੇਲੋੜੀ ਡਾਕ ਤੇ ਬੇਲੋੜੇ ਗੂਗਲ ਫਾਰਮ ਤੇ ਇਤਰਾਜ਼ ਪ੍ਰਗਟ ਕੀਤਾ ਗਿਆ |
ਇਸ ਮੀਟਿੰਗ ਵਿਚ ਅਮਰਜੀਤ ਸਿੰਘ, ਰਣਜੀਤ ਸਿੰਘ ਬਰਵਾਲੀ, ਰਾਜਿੰਦਰ ਸਿੰਘ ਰਾਜਨ, ਸਤਿੰਦਰ ਸਿੰਘ, ਆਸ਼ੂਤੋਸ਼ ਧੀਮਾਨ, ਵੀਰਦਵਿੰਦਰ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਰਾਜੀਵ ਕੁਮਾਰ, ਮਨਜੀਤ ਕੁਮਾਰ ਸੈਫਲਪੁਰ, ਹਰਵਿੰਦਰ ਸਿੰਘ, ਹਾਕਮ ਖਾਂ, ਰਾਜਿੰਦਰ ਸਿੰਘ ਖ਼ਾਲਸਾ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਮਾਜਰੀ, ਮਨਜੀਤ ਸਿੰਘ, ਮਨੋਜ ਕੁਮਾਰ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਹਰਮੀਤ ਸਿੰਘ, ਹਰਪ੍ਰੀਤ ਸਿੰਘ, ਅਨੂਪ ਸਿੰਘ, ਨਿਰਮਲ ਸਿੰਘ, ਮੋਹਣ ਸਿੰਘ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਬੀ. ਯੂ. ਨੇ ਅਧਿਆਪਕ ਦਿਵਸ ਸੰਬੰਧੀ ਕਰਵਾਇਆ ਸਨਮਾਨ ਸਮਾਗਮ ਅਗਲੀ ਖ਼ਬਰ ਭਾਕਿਯੂ ਕਾਦੀਆਂ ਨੇ ਕਿਸਾਨੀ ਮਸਲਿਆਂ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ
Ad Position 24