28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ਼੍ਰੋਮਣੀ ਅਕਾਲੀ ਦਲ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ 500 ਫੌਗਿੰਗ ਮਸ਼ੀਨਾਂ ਭੇਜੀਆਂ-ਜਥੇ. ਰਿਆ

Ad Position 21
No active advertisement
ਅਜੀਤ ਡੈਸਕ 25-09-2025
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਇਆ ਹੈ ਜਦੋਂਕਿ ਮੌਜੂਦਾ 'ਆਪ' ਸਰਕਾਰ ਅਤੇ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਪੀੜਤਾਂ ਲੋਕਾਂ ਦੇ ਮੁੜ ਵਸੇਬੇ ਦੇ ਪ੍ਰਬੰਧਾਂ ਲਈ ਯਤਨ ਕਰਨ ਦੀ ਬਜਾਏ ਫੰਡਾਂ ਨੂੰ ਲੈ ਕੇ ਇਕ ਦੂਜੇ 'ਤੇ ਦੂਸ਼ਣਬਾਜ਼ੀ ਵਿਚ ਹੀ ਸਮਾਂ ਲੰਘਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਿੱਥੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਪਿੰਡਾਂ 'ਚੋਂ ਕਣਕ ਇਕੱਠੀ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਉਣ ਲਈ ਲਗਾਈਆਂ ਗਈਆਂ ਹਨ ਉੱਥੇ ਹੀ ਹੜ੍ਹਾਂ ਦੇ ਪਾਣੀ ਕਾਰਨ ਪੈਦਾ ਹੋਣ ਵਾਲੀਆਂ ਸੰਭਾਵਿਤ ਬਿਮਾਰੀਆਂ ਤੋਂ ਬਚਾਅ ਲਈ 500 ਫੌਗਿੰਗ ਮਸ਼ੀਨਾਂ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਭੇਜੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸਾਨੂੰ ਇਸ ਸੰਕਟ ਦੀ ਘੜੀ ਵਿਚ ਸਿਆਸਤ ਕਰਨ ਦੀ ਬਜਾਏ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪ੍ਰਭਾਵਿਤ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਮੁੜ ਵਸੇਬੇ ਦੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਲਗਾਈ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਲੱਭੇ ਪੈਸੇ ਵਾਪਸ ਕਰ ਕੇ ਵਿਖਾਈ ਇਮਾਨਦਾਰੀ ਅਗਲੀ ਖ਼ਬਰ ਡੀ. ਬੀ. ਯੂ. ਨੇ ਅਧਿਆਪਕ ਦਿਵਸ ਸੰਬੰਧੀ ਕਰਵਾਇਆ ਸਨਮਾਨ ਸਮਾਗਮ
Ad Position 24