ਖਮਾਣੋਂ, 24 ਸਤੰਬਰ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਨੂੰ 70 ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਮੁਤਾਬਿਕ ਜਗਦੀਪ ਸਿੰਘ ਸਹਾਇਕ ਥਾਣੇਦਾਰ ਜਦੋਂ ਭੈੜੇ ਅਤੇ ਸ਼ੱਕੀ ਵਿਅਕਤੀ ਖ਼ਿਲਾਫ਼ ਦੌਰਾਨੇ ਗਸ਼ਤ ਸਮੇਤ ਪੁਲਿਸ ਪਾਰਟੀ ਪਿੰਡ ਖੇੜੀ ਨੌਧ ਸਿੰਘ ਰਜਵਾਹਾ ਪੁਲ ਨੇੜੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਪਿੰਡ ਮੁੱਲਾਂਪੁਰ ਦਿਸ਼ਾ ਵੱਲ ਤੋਂ ਇਕ ਵਿਅਕਤੀ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਨੂੰ ਦੇਖ ਘਬਰਾ ਕੇ ਪਿੱਛੇ ਮੁੜਨ ਲੱਗਾ | ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ 'ਚਾੋ 70 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ |