28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੇਵਾ ਮੁਕਤ ਜਸਟਿਸ ਨਿਰਮਲ ਸਿੰਘ ਅਕਾਲੀ ਆਗੂ ਪਰਮਜੀਤ ਸਿੰਘ ਦੇ ਗ੍ਰਹਿ ਵਿਖੇ ਪੁੱਜੇ

Ad Position 21
No active advertisement
ਅਜੀਤ ਡੈਸਕ 25-09-2025
ਖਮਾਣੋਂ, 24 ਸਤੰਬਰ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਟੇਟ ਡੈਲੀਗੇਟ ਅਤੇ ਕਾਨੂੰਨੀ ਸਲਾਹਕਾਰ ਸੇਵਾ ਮੁਕਤ ਜਸਟਿਸ ਨਿਰਮਲ ਸਿੰਘ ਸਾਬਕਾ ਵਿਧਾਇਕ ਬਸੀ ਪਠਾਣਾਂ ਅਕਾਲੀ ਆਗੂ ਪਰਮਜੀਤ ਸਿੰਘ ਅਮਰਾਲਾ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਭਰਾ ਰਾਜ ਮਹਿੰਦਰ ਸਿੰਘ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਆਪਣੇ ਸਾਥੀਆਂ ਸਮੇਤ ਪਹੁੰਚੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਵਿਚ ਪੁਰਾਣੇ ਅਕਾਲੀ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਪੰਜਾਬ ਭਰ ਵਿਚ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਬਲਾਕ ਖਮਾਣੋਂ ਦੇ ਕੁਝ ਹੋਰਨਾਂ ਪਿੰਡਾਂ ਵਿਚ ਵੀ ਅਕਾਲੀ ਆਗੂਆਂ ਨਾਲ ਵਿਚਾਰ ਵਟਾਂਦਰੇ ਕੀਤੇ ਗਏ | ਇਸ ਮੌਕੇ ਗੁਰਦੀਪ ਸਿੰਘ ਘੁਮਾਣ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਕਸ਼ਮੀਰਾ ਸਿੰਘ ਬਿਲਾਸਪੁਰ ਸਿਆਸੀ ਸਕੱਤਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਪੀ.ਏ. ਮਨਜੀਤ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਰਾਜਦੀਪ ਸਿੰਘ ਰਾਜੂ ਨੇ ਸ੍ਰੀ ਰਾਮਲੀਲ੍ਹਾ ਦੀ ਸਟੇਜ ਦੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ ਆਲੂਆਂ ਦੀ ਬਿਜਾਈ ਨੂੰ ਦੇਖਦੇ ਹੋਏ ਸਰਕਾਰ ਡੀ.ਏ.ਪੀ. ਖਾਦ ਦੀ ਸਪਲਾਈ ਨੂੰ ਯਕੀਨੀ ਬਣਾਏ-ਰਾਜੂ ਖੰਨਾ
Ad Position 24