ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਬਲਜਿੰਦਰ ਸਿੰਘ)-ਜੈ ਦੁਰਗਾ ਡਰਾਮਾਟਿਕ ਕਲੱਬ ਵਲੋਂ ਰੋਪੜ ਬੱਸ ਸਟੈਂਡ ਸਰਹਿੰਦ ਮੰਡੀ ਵਿਖੇ ਆਯੋਜਿਤ ਕੀਤੀ ਜਾ ਰਹੀ ਸ੍ਰੀ ਰਾਮਲੀਲ੍ਹਾ ਦੇ ਤੀਸਰੇ ਦਿਨ ਦੀ ਸ਼ੁਰੂਆਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ ਨੇ ਰਿਬਨ ਕੱਟ ਕੇ ਕਰਵਾਈ | ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਦੁਸਹਿਰਾ ਤਿਉਹਾਰ 'ਬੁਰਾਈ ਤੇ ਨੇਕੀ ਦੀ ਜਿੱਤ' ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ, ਇਸ ਤੋਂ ਪਹਿਲਾਂ ਸ੍ਰੀ ਰਾਮ ਲੀਲ੍ਹਾ ਦਾ ਆਯੋਜਨ ਵੀ ਕੀਤਾ ਜਾਂਦਾ ਹੈ ਤਾਂ ਜੋ ਸਮਾਜ ਨੂੰ ਇਤਿਹਾਸ ਬਾਰੇ ਜਾਣਕਾਰੀ ਮਿਲ ਸਕੇ | ਇਸ ਲਈ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਧਰਮ ਤੇ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਸਮਾਗਮ ਹੋਣਾ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਰਾਮ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਆਪਣੇ ਮਾਤਾ-ਪਿਤਾ ਦੀ ਸੇਵਾ ਕਰਨੀ ਚਾਹੀਦੀ ਹੈ ਅਤੇ ਹੱਕ ਸੱਚ 'ਤੇ ਪਹਿਰਾ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਾਰਮਿਕ ਸਮਾਗਮ ਤੇ ਤਿਉਹਾਰ ਮਿਲ ਜੁੱਲ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਆਪਸੀ ਭਾਈਚਾਰਕ ਸਾਂਝ ਬਣੀ ਰਹੇ | ਇਸ ਮੌਕੇ ਕਲੱਬ ਮੈਂਬਰਾਂ ਵਲੋਂ ਮੁੱਖ ਮਹਿਮਾਨ ਕੁਲਵੰਤ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਨਾਲ ਚੇਅਰਮੈਨ ਬਲਵੀਰ ਸਿੰਘ, ਅਮਰੀਕ ਸਿੰਘ ਅਤੇ ਮਹਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਆਨੰਦ ਮੋਹਨ ਸਾਬਕਾ ਕੌਂਸਲਰ, ਜਸਵਿੰਦਰ ਸ਼ਰਮਾ, ਸੁਰਿੰਦਰ ਸ਼ਰਮਾ, ਕੁਲਦੀਪ ਮਲਹੋਤਰਾ, ਲਕਸ਼ਮਣ ਸਿੰਘ, ਸੰਜੀਵ ਸ਼ਰਮਾ, ਦਵਿੰਦਰ ਪਾਠਕ, ਬਲਦੇਵ ਕਿ੍ਸ਼ਨ, ਸਚਿਨ ਜੋਸ਼ੀ, ਨਿਹੇਲ ਸ਼ਰਮਾ, ਜਸਵਿੰਦਰ ਸਿੰਘ, ਰਮਨਦੀਪ ਸਿੰਘ, ਹਨੀ ਭਾਰਦਵਾਜ, ਜਗਦੀਸ਼ ਧੀਮਾਨ ਸਮੇਤ ਵੱਡੀ ਗਿਣਤੀ 'ਚ ਸ਼ਹਿਰਵਾਸੀ ਹਾਜ਼ਰ ਸਨ |