28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਵਿਧਾਇਕ ਗੈਰੀ ਬੜਿੰਗ ਵਲੋਂ ਕਰੋੜਾਂ ਦੀ ਲਾਗਤ ਨਾਲ ਵਾਰਡਾਂ ਦੀ ਕਾਇਆ-ਕਲਪ ਕਰਨ ਦੀ ਮੁਹਿੰਮ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 25-09-2025
ਮੰਡੀ ਗੋਬਿੰਦਗੜ੍ਹ, 24 ਸਤੰਬਰ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦਾ ਕਾਇਆਂ-ਕਲਪ ਕਰਨ ਦੀ ਵਿੱਢੀ ਮੁਹਿੰਮ ਤਹਿਤ ਅੱਜ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰ. 1 ਤੇ 2 'ਚ ਲਗਭਗ 1.43 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਰਸਮੀ ਆਗਾਜ਼ ਕੀਤਾ | ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਹਲਕਾ ਅਮਲੋਹ ਦੇ ਸਰਵਪੱਖੀ ਵਿਕਾਸ ਲਈ ਅਨੇਕਾਂ ਹੋਰ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ | ਬੜਿੰਗ ਨੇ ਵਾਰਡ ਨੰ. 1 ਵਿਖੇ 92 ਲੱਖ ਰੁਪਏ ਦੀ ਲਾਗਤ ਅਤੇ ਵਾਰਡ ਨੰ. 2 ਵਿਖੇ 33.94 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਨਿਰਮਾਣ ਕਾਰਜਾਂ ਨੂੰ ਅਗਲੇ 3 ਤੋਂ 4 ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰਵਾਇਆ ਜਾਵੇ ਅਤੇ ਨਿਰਮਾਣ ਕਾਰਜਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ 'ਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਦੌਰਾਨ ਵਿਧਾਇਕ ਨੇ ਵਾਰਡ ਨੰ. 2 ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਵਰਾਂਡੇ, ਸ਼ੈੱਡ ਅਤੇ ਕੱਚੇ ਰਾਹਾਂ ਨੂੰ ਪੱਕਾ ਕਰਨ ਦਾ ਕੰਮ ਵੀ ਆਰੰਭ ਕਰਵਾਇਆ | ਜਿਸ 'ਤੇ ਕਰੀਬ 16.64 ਲੱਖ ਰੁਪਏ ਦੀ ਲਾਗਤ ਆਵੇਗੀ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ, ਰਣਜੀਤ ਸਿੰਘ ਪਨਾਗ, ਬਲਾਕ ਪ੍ਰਧਾਨ ਨਰੇਸ਼ ਸ਼ਰਮਾ, ਬਲਾਕ ਪ੍ਰਧਾਨ ਅਮਨਿੰਦਰ ਸਿੰਘ ਗਰੇਵਾਲ, ਕੌਂਸਲਰ ਪੂਜਾ ਰਾਣੀ, ਬਲਦੇਵ ਸ਼ਰਮਾ, ਅਦਿਤਿਆ ਪਾਂਡੇ, ਨਰਿੰਦਰ ਭਾਟੀਆ, ਬਲਵਿੰਦਰ ਖੰਨਾ, ਕਾਰਜਸਾਧਕ ਅਫ਼ਸਰ ਚੇਤਨ ਸ਼ਰਮਾ ਤੋਂ ਇਲਾਵਾ 'ਆਪ' ਆਗੂ ਤੇ ਵਾਰਡਾਂ ਦੇ ਵਸਨੀਕ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰ ਕੇ ਕਾਰ ਖੋਹਣ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਸੰਗਤਪੁਰ ਸੋਢੀਆਂ ਜ਼ੋਨ ਦੀ ਦੋ ਰੋਜ਼ਾ ਅਥਲੈਟਿਕ ਮੀਟ ਸ਼ੁਰੂ
Ad Position 24