28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕੁੱਟਮਾਰ ਕਰ ਕੇ ਕਾਰ ਖੋਹਣ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 25-09-2025
ਬਨੂੜ, 24 ਸਤੰਬਰ (ਭੁਪਿੰਦਰ ਸਿੰਘ)-ਸਥਾਨਕ ਪੁਲਿਸ ਨੇ ਕਾਰ 'ਤੇ ਮਾਰੂ ਹਥਿਆਰ ਨਾਲ ਹਮਲਾ ਕਰਕੇ ਕਾਰ ਖੋਹਣ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਪਵਨ ਪੁੱਤਰ ਗੋਬਿੰਦ ਵਾਸੀ ਨਿਹਾਲ ਵਿਹਾਰ ਸਤਸੰਗ ਰੋਡ ਦਿੱਲੀ ਨੇ ਬਨੂੜ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੀਤੇ ਦਿਨੀਂ ਉਹ ਆਪਣੇ ਦੋਸਤ ਨਾਲ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਤੇਪਲਾ ਤੋਂ ਬਨੂੜ ਵੱਲ ਆ ਰਿਹਾ ਸੀ | ਜਦੋਂ ਉਹ ਕੌਮੀ ਮਾਰਗ 'ਤੇ ਸਥਿਤ ਜੰਨਤ ਢਾਬੇ ਦੇ ਕੋਲ ਪਹੁੰਚਿਆ ਤਾਂ ਅਚਾਨਕ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਉਸ ਦੀ ਕਾਰ 'ਤੇ ਮਾਰੂ ਹਥਿਆਰ ਨਾਲ ਹਮਲਾ ਕਰ ਦਿੱਤਾ | ਜਿਸ ਕਾਰਨ ਉਸ ਦੀ ਕਾਰ ਦਾ ਸ਼ੀਸ਼ਾ ਟੁੱਟ ਗਿਆ ਅਤੇ ਜਦੋਂ ਉਨ੍ਹਾਂ ਨੇ ਕਾਰ ਰੋਕੀ ਤਾਂ ਉਕਤ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਮੇਰੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਉਨ੍ਹਾਂ ਉਕਤ ਨੌਜਵਾਨ ਉਸ ਦੀ ਕਾਰ ਲੈ ਕੇ ਫ਼ਰਾਰ ਹੋ ਗਏ | ਥਾਣਾ ਮੁਖੀ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਕਾਰ ਵਿਚ ਮੋਬਾਈਲ ਅਤੇ ਲੈਪਟਾਪ ਵੀ ਪਿਆ ਸੀ ਇਹ ਮਾਮਲਾ ਧਿਆਨ ਵਿਚ ਆਉਣ ਤੋਂ ਬਾਅਦ ਜਾਂਚ ਅਧਿਕਾਰੀ ਏ.ਐਸ.ਆਈ. ਜਸਵਿੰਦਰਪਾਲ ਨੇ ਪੁਲਿਸ ਪਾਰਟੀ ਸਮੇਤ ਇਸ ਮਾਮਲੇ ਨੂੰ ਟਰੇਸ ਕਰਨ ਲਈ ਲੱਗੇ ਤਾਂ ਉਨ੍ਹਾਂ ਨੇ ਬੀਤੀ ਰਾਤ ਕਾਰ ਚੋਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ | ਜਿਨ੍ਹਾਂ ਦੀ ਪਹਿਚਾਣ ਜਸ਼ਨਦੀਪ ਸਿੰਘ ਵਾਸੀ ਪਿੰਡ ਝੁੰਗੀਆਂ ਖਰੜ, ਜਸਦੀਪ ਸਿੰਘ ਅਤੇ ਖੁਸ਼ਪ੍ਰੀਤ ਸਿੰਘ ਵਾਸੀ ਐਨ.ਆਰ.ਆਈ. ਕਾਲੋਨੀ ਰੰਧਾਵਾ ਰੋਡ ਖਰੜ ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਕਾਰ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕੁਲਜੀਤ ਸਿੰਘ ਨਾਗਰਾ ਸੰਗਠਨ ਸਿਰਜਣ ਅਭਿਆਨ ਤਹਿਤ ਰਾਜਸਥਾਨ ਦੇ ਆਬਜ਼ਰਵਰ ਨਿਯੁਕਤ ਅਗਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਵਲੋਂ ਕਰੋੜਾਂ ਦੀ ਲਾਗਤ ਨਾਲ ਵਾਰਡਾਂ ਦੀ ਕਾਇਆ-ਕਲਪ ਕਰਨ ਦੀ ਮੁਹਿੰਮ ਦਾ ਆਗਾਜ਼
Ad Position 24