28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕੁਲਜੀਤ ਸਿੰਘ ਨਾਗਰਾ ਸੰਗਠਨ ਸਿਰਜਣ ਅਭਿਆਨ ਤਹਿਤ ਰਾਜਸਥਾਨ ਦੇ ਆਬਜ਼ਰਵਰ ਨਿਯੁਕਤ

Ad Position 21
No active advertisement
ਅਜੀਤ ਡੈਸਕ 25-09-2025
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਬਲਜਿੰਦਰ ਸਿੰਘ)-ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਪਾਰਟੀ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਆਰੰਭੇ ਸੰਗਠਨ ਸਿਰਜਨ ਅਭਿਆਨ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਰਾਜਸਥਾਨ ਰਾਜ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਤਹਿਤ ਕੁਲਜੀਤ ਸਿੰਘ ਨਾਗਰਾ ਰਾਜਸਥਾਨ ਭਰ ਵਿਚ ਦੌਰੇ ਕਰਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਦੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ | ਇਸ ਤੋਂ ਇਲਾਵਾ ਉਹ ਵਰਕਰਾਂ ਨਾਲ ਸਿੱਧਾ ਸੰਪਰਕ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਮਹੱਤਵਪੂਰਨ ਸੁਝਾਅ ਕਾਂਗਰਸ ਹਾਈਕਮਾਂਡ ਤੱਕ ਪਹੁੰਚਾਉਣਗੇ | ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਭਾਵਨਾਵਾਂ ਅਤੇ ਸੰਘਰਸ਼ਾਂ ਦੀ ਆਵਾਜ਼ ਬਣੀ ਹੈ |
ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਜੋ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਜਜ਼ਬੇ ਨਾਲ ਇਹ ਜ਼ਿੰਮੇਵਾਰੀ ਨਿਭਾਉਣਗੇ ਅਤੇ ਰਾਜਸਥਾਨ ਵਿਚ ਕਾਂਗਰਸ ਦੇ ਸੰਗਠਨ ਨੂੰ ਨਵੀਂ ਉਚਾਈਆਂ 'ਤੇ ਲਿਜਾਉਣ ਲਈ ਕੋਈ ਕਮੀ ਨਹੀਂ ਛੱਡਣਗੇ | ਉਨ੍ਹਾਂ ਕਿਹਾ ਕਿ ਸੰਗਠਨ ਸਿਰਜਨ ਅਭਿਆਨ ਰਾਹੀਂ ਵਰਕਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਹਰ ਵਰਕਰ ਨੂੰ ਅਗਲੇ ਪੱਧਰ 'ਤੇ ਲਿਆ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਨਾਗਰਾ ਨੇ ਕਿਹਾ ਕਿ ਵਰਕਰ ਹੀ ਕਾਂਗਰਸ ਦੀ ਅਸਲੀ ਤਾਕਤ ਹਨ | ਜਦੋਂ ਵਰਕਰ ਇੱਕਜੁੱਟ ਹੁੰਦੇ ਹਨ ਤਾਂ ਪਾਰਟੀ ਸਭ ਤੋਂ ਵੱਡੀਆਂ ਰੁਕਾਵਟਾਂ ਨੂੰ ਵੀ ਪਾਰ ਕਰਦੀ ਹੈ ਅਤੇ ਲੋਕਾਂ ਦੇ ਦਿਲਾਂ ਵਿਚ ਆਪਣੀ ਥਾਂ ਬਣਾਉਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਸ਼ਹਿਰ 'ਚ ਕਾਂਗਰਸੀ ਆਗੂ ਮਨਜੀਤ ਸ਼ਰਮਾ ਨੇ ਸ੍ਰੀ ਰਾਮਲੀਲ੍ਹਾ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਕੁੱਟਮਾਰ ਕਰ ਕੇ ਕਾਰ ਖੋਹਣ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ
Ad Position 24