29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

'ਆਪ' ਸਰਕਾਰ ਵਲੋਂ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ-ਅਜੈ ਲਿਬੜਾ

Ad Position 21
No active advertisement
ਅਜੀਤ ਡੈਸਕ 25-09-2025
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਵਲੋਂ ਪਾਰਟੀ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਦੁਆਰਾ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਜਾਇਜ਼ਾ ਲਿਆ ਗਿਆ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਸਕੱਤਰ ਗੌਰਵ ਅਰੋੜਾ, ਓਾਕਾਰ ਚੌਹਾਨ, ਐਡਵੋਕੇਟ ਗੁਰਮੀਤ ਸਿੰਘ ਬਾਜਵਾ, ਅਵਤਾਰ ਟਹਿਣੀ, ਅਸ਼ੀਸ ਅੱਤਰੀ ਆਦਿ ਦੁਆਰਾ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਿਬੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਹੀਦੀ ਜੋੜ ਮੇਲ ਤੋਂ ਪਹਿਲਾ ਜ਼ਿਲੇ੍ਹ ਦੀਆਂ ਜ਼ਿਆਦਾਤਰ ਸੜਕਾਂ ਦਾ ਨਵ-ਨਿਰਮਾਣ ਕੀਤਾ ਜਾਵੇਗਾ ਤੇ ਰਹਿੰਦੀਆਂ ਸੜਕਾਂ ਦੀ ਪਹਿਲ ਦੇ ਆਧਾਰ 'ਤੇ ਮੁਰੰਮਤ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਆਮ ਲੋਕਾਂ ਦਾ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕੀਤਾ ਜਾ ਰਿਹਾ ਹੈ | ਇਸ ਮੌਕੇ ਚੇਅਰਮੈਨ ਲਿਬੜਾ ਵਲੋਂ 'ਆਪ' ਅਹੁਦੇਦਾਰਾਂ ਦੀਆਂ ਸਮੱਸਿਆਵਾਂ ਸੁਣ ਉਨ੍ਹਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਾਉਣ ਦਾ ਭਰੋਸਾ ਵੀ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਘਰੇਲੂ ਹਿੰਸਾ ਸੱਭਿਅਕ ਸਮਾਜ 'ਤੇ ਇਕ ਕਲੰਕ ਹੈ-ਅਸ਼ੋਕ ਕੁਮਾਰ ਚੌਹਾਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਸਮਰਪਿਤ ਭਾਜਪਾ ਨੇ ਲਗਾਇਆ ਖ਼ੂਨਦਾਨ ਕੈਂਪ
Ad Position 24