29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਘਰੇਲੂ ਹਿੰਸਾ ਸੱਭਿਅਕ ਸਮਾਜ 'ਤੇ ਇਕ ਕਲੰਕ ਹੈ-ਅਸ਼ੋਕ ਕੁਮਾਰ ਚੌਹਾਨ

Ad Position 21
No active advertisement
ਅਜੀਤ ਡੈਸਕ 25-09-2025
ਫ਼ਤਿਹਗੜ੍ਹ ਸਾਹਿਬ, 24 ਸਤੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਤਿਹਗੜ੍ਹ ਸਾਹਿਬ ਵਲੋਂ 'ਘਰੇਲੂ ਹਿੰਸਾ ਵਿਰੁੱਧ ਜਾਗਰੂਕਤਾ' ਸੰਬੰਧੀ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਲਿੰਕਨ ਕਾਲਜ ਸਰਹਿੰਦ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਅਸ਼ੋਕ ਕੁਮਾਰ ਚੌਹਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਬੱਚਿਆਂ ਨੂੰ ਅਸਲ ਸਥਿਤੀਆਂ ਦੀ ਉਦਾਹਰਨ ਦੇ ਕੇ ਘਰੇਲੂ ਹਿੰਸਾ ਪ੍ਰਤੀ ਜਾਗਰੂਕ ਕਰਵਾਇਆ ਅਤੇ ਔਰਤਾਂ ਨਾਲ ਹੁੰਦੀ ਘਰੇਲੂ ਹਿੰਸਾ ਤੋਂ ਬਚਾਉਣ ਲਈ ਕਾਨੂੰਨੀ ਵਿਵਸਥਾਵਾਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਦੇ ਕੁਇਜ਼ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਵਲੋਂ ਘਰੇਲੂ ਹਿੰਸਾ ਨੂੰ ਦਰਸਾਉਂਦਾ ਹੋਇਆ ਨੁੱਕੜ ਨਾਟਕ 'ਚੀਖ' ਪ੍ਰਦਰਸ਼ਿਤ ਕੀਤਾ ਗਿਆ | ਇਸ ਮੌਕੇ ਮਿਸ ਪਰਵੀਨ ਕੌਰ ਅਸਿਸਟੈਂਟ ਲੀਗਲ ਏਡ ਡਿਫੈਂਸ ਕਾਊਾਸਲ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਵਿਕਟਮ ਕੰਪਨਸੇਸ਼ਨ ਸਕੀਮ ਅਤੇ ਮੈਡੀਏਸ਼ਨ ਬਾਰੇ ਵਿਸਥਾਰ 'ਚ ਜਾਣੂ ਕਰਵਾਇਆ | ਲਿੰਕਨ ਕਾਲਜ ਦੇ ਪਿ੍ੰਸੀਪਲ ਡਾ. ਹਰਮਨ ਸ਼ੇਰਗਿੱਲ ਵਲੋਂ ਵਿਦਿਆਰਥੀਆਂ ਨੂੰ ਆਪਣੇ ਆਲ਼ੇ-ਦੁਆਲੇ 'ਚ ਵਿਚਰਦੇ ਲੋਕਾਂ ਨੂੰ ਘਰੇਲੂ ਹਿੰਸਾ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬਾਬਾ ਜ਼ੋਰਾਵਰ ਸਿੰਘ, ਫ਼ਤਹਿ ਸਿੰਘ ਸੀਨੀ. ਸੈਕੰ. ਪਬਲਿਕ ਸਕੂਲ ਨੇ ਵਿਸ਼ਵ ਜਲ ਦਿਵਸ ਮਨਾਇਆ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ-ਅਜੈ ਲਿਬੜਾ
Ad Position 24