29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਬਾਬਾ ਜ਼ੋਰਾਵਰ ਸਿੰਘ, ਫ਼ਤਹਿ ਸਿੰਘ ਸੀਨੀ. ਸੈਕੰ. ਪਬਲਿਕ ਸਕੂਲ ਨੇ ਵਿਸ਼ਵ ਜਲ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-09-2025
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ, ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਵਲੋਂ ਜਲ ਪਖਵਾੜਾ ਪ੍ਰੋਗਰਾਮ ਤਹਿਤ ਪਾਣੀ ਦੀ ਸਾਂਭ ਸੰਭਾਲ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਤੀਜੀ ਤੋਂ ਪੰਜਵੀਂ ਤੱਕ ਦੇ ਬੱਚਿਆਂ ਨੂੰ ਆਡੀਓ-ਵਿਜ਼ੂਅਲ ਪ੍ਰੋਗਰਾਮ ਦੁਆਰਾ 'ਪਾਣੀ ਬਚਾਓ' ਮੁਹਿੰਮ ਤੋਂ ਜਾਣੂ ਕਰਵਾਇਆ ਗਿਆ | ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਛੋਟੇ ਬੱਚਿਆਂ ਵਲੋਂ ਪਾਣੀ ਦੀ ਮਹੱਤਤਾ ਦਰਸਾਉਂਦਾ ਹੋਇਆ ਇਕ ਸਕਿੱਟ ਪੇਸ਼ ਕੀਤਾ ਗਿਆ ਅਤੇ ਪਾਣੀ ਦੀ ਸਾਂਭ-ਸੰਭਾਲ ਰੱਖਣ ਸਬੰਧੀ ਸਹੁੰ ਵੀ ਚੁੱਕੀ ਗਈ | ਮਿਡਲ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ, ਪੇਂਟਿੰਗ ਰਾਹੀਂ ਅਤੇ ਸਲੋਗਨ ਲਿਖ ਕੇ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਇਸ ਸਬੰਧੀ ਬੱਚਿਆਂ ਦੇ ਲੇਖ ਅਤੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ | ਸੀਨੀਅਰ ਵਿੰਗ ਵਲੋਂ ਵੱਖ-ਵੱਖ ਵਿਸ਼ੇ ਜਿਵੇਂ ਕਿ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਅਤੇ ਗੰਦੇ ਪਾਣੀ ਦੇ ਨਿਕਾਸ ਦੇ ਢੁਕਵੇਂ ਪ੍ਰਬੰਧ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ | ਇਸ ਦੌਰਾਨ ਸਕੂਲ ਪਿ੍ੰਸੀਪਲ ਅਰਸ਼ਦੀਪ ਕੌਰ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਮਹੱਤਤਾ ਅਤੇ ਸਹੀ ਵਰਤੋਂ ਬਾਰੇ ਜਾਣੂ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਡੀ. ਟੀ. ਐੱਫ. ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲਾਂ ਸਟੇਸ਼ਨਰੀ ਦੀ ਵੰਡੀ ਅਗਲੀ ਖ਼ਬਰ ਘਰੇਲੂ ਹਿੰਸਾ ਸੱਭਿਅਕ ਸਮਾਜ 'ਤੇ ਇਕ ਕਲੰਕ ਹੈ-ਅਸ਼ੋਕ ਕੁਮਾਰ ਚੌਹਾਨ
Ad Position 24