29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਖੇਤੀਬਾੜੀ ਵਿਭਾਗ ਵਲੋਂ ਪਿੰਡਾਂ 'ਚ ਕਿਸਾਨ ਸਿਖਲਾਈ ਕੈਂਪ ਲਗਾਏ

Ad Position 21
No active advertisement
ਅਜੀਤ ਡੈਸਕ 25-09-2025
ਸੰਘੋਲ, 24 ਸਤੰਬਰ (ਪਰਮਵੀਰ ਸਿੰਘ ਧਨੋਆ)-ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਖੇਤ 'ਚ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਪਿੰਡ ਪੱਧਰ 'ਤੇ ਕਿਸਾਨ ਸਿਖਲਾਈ ਕੈਂਪ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ | ਡਾ. ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਿਰਦੇਸ਼ ਹੇਠ ਡਾ. ਜਸਵਿੰਦਰ ਸਿੰਘ ਖੇਤੀਬਾੜੀ ਬਲਾਕ ਅਫ਼ਸਰ ਖਮਾਣੋਂ ਅਤੇ ਡਾ. ਦਮਨ ਝਾਂਜੀ ਖੇਤੀਬਾੜੀ ਵਿਕਾਸ ਅਫ਼ਸਰ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵਲੋਂ ਹੁਣ ਤੱਕ 14 ਪਿੰਡਾਂ 'ਚ ਕਿਸਾਨ ਸਿਖਲਾਈ ਕੈਂਪ ਲਗਾਏ ਗਏ ਹਨ | ਪਿੰਡ ਰਾਣਵਾਂ 'ਚ ਵਿਭਾਗ ਦੀ ਟੀਮ ਵਲੋਂ ਲਗਾਏ ਗਏ ਕਿਸਾਨ ਸਿਖਲਾਈ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਪਰਾਲੀ ਨੂੰ ਖੇਤ 'ਚ ਵਾਹੁਣ ਦੇ ਲਾਭ ਅਤੇ ਪਰਾਲੀ ਤੋਂ ਹਾਸਲ ਕੀਤੇ ਜਾ ਸਕਣ ਵਾਲੇ ਲਾਭ ਦੱਸੇ ਗਏ | ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਣ ਹੁੰਦਾ ਹੈ ਉੱਥੇ ਹੀ ਖੇਤ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ | ਇਨ੍ਹਾਂ ਕੈਂਪਾਂ ਦੌਰਾਨ ਪਿ੍ਤਪਾਲ ਸਿੰਘ ਖੇਤੀਬਾੜੀ ਸਬ-ਇੰਸਪੈਕਟਰ, ਅਮਰਜੀਤ ਸਿੰਘ ਬਾਗ਼ਬਾਨੀ ਸਬ-ਇੰਸਪੈਕਟਰ, ਗੁਰਵਿੰਦਰ ਸਿੰਘ ਖੇਤੀਬਾੜੀ ਸਬ-ਇੰਸਪੈਕਟਰ, ਗਗਨਦੀਪ ਸਿੰਘ ਅਤੇ ਮੁਖਤਿਆਰ ਸਿੰਘ ਦੋਵੇਂ ਫ਼ੀਲਡ ਸਹਾਇਕ, ਜਸਵੀਰ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ ਤਰਲੋਚਨ ਸਿੰਘ, ਭਗਤ ਸਿੰਘ, ਇਕਬਾਲ ਸਿੰਘ, ਜੋਗਿੰਦਰ ਸਿੰਘ ਆਦਿ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਗਰਭਵਤੀਆਂ ਲਈ ਲਾਹੇਵੰਦ-ਸਿਵਲ ਸਰਜਨ ਅਗਲੀ ਖ਼ਬਰ ਮੀਰਾਂਪੁਰ ਕਾਲਜ 'ਚ ਵਿਦਿਆਰਥੀਆਂ ਨੇ ਕੀਤਾ ਪ੍ਰਤਿਭਾ ਦਾ ਪ੍ਰਦਰਸ਼ਨ
Ad Position 24