29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਗਰਭਵਤੀਆਂ ਲਈ ਲਾਹੇਵੰਦ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 25-09-2025
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਮਨਪ੍ਰੀਤ ਸਿੰਘ)-ਹਾਈ ਰਿਸਕ ਗਰਭਵਤੀ ਅÏਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾਂ ਰਹਿੰਦਿਆਂ ਇਲਾਜ ਕਰਨ ਦੇ ਮੰਤਵ ਨਾਲ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਅਧੀਨ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ੍ਹ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ 'ਚ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾਏ ਗਏ | ਜਿਸ ਦੌਰਾਨ ਗਰਭਵਤੀ ਅÏਰਤਾਂ ਦੀ ਜਾਂਚ ਕੀਤੀ ਗਈ ਤੇ ਸਿਹਤ, ਖ਼ੁਰਾਕ ਤੇ ਜੱਚਾ-ਬੱਚਾ ਸਾਂਭ ਸੰਭਾਲ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਖੇ ਲਗਾਏ ਜਾਗਰੂਕਤਾ ਕੈਂਪ ਦੌਰਾਨ ਗਰਭਵਤੀਆਂ ਨੂੰ ਰਿਫਰੈਸ਼ਮੈਂਟ ਦਿੰਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ 'ਚ ਆਪਣੇ ਇਲਾਜ ਲਈ ਆਉਣ ਵਾਲੀਆਂ ਗਰਭਵਤੀਆਂ ਦਾ ਵਿਭਾਗ ਵਲੋਂ ਇਸ ਦਿਨ ਵਿਸ਼ੇਸ਼ ਐਟੀਨੇਟਲ ਚੈੱਕਅਪ ਕੀਤਾ ਜਾਂਦਾ ਹੈ ਤਾਂ ਜੋ ਹਾਈ ਰਿਸਕ ਪ੍ਰੈਗਨੈਂਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪ੍ਰੈਗਨੈਂਸੀ ਦੇ ਜੋਖ਼ਮ ਨੂੰ ਘਟਾਇਆ ਜਾ ਸਕੇ | ਇਸ ਮੌਕੇ 'ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਡਾ. ਨੀਰੂ ਸਿਆਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਨਰਸਿੰਗ ਸਿਸਟਰ ਪਰਵਿੰਦਰ ਕੌਰ, ਕੌਂਸਲਰ ਬਲਜੀਤ ਸਿੰਘ ਤੋਂ ਇਲਾਵਾ ਆਸ਼ਾ ਵਰਕਰਾਂ ਅਤੇ ਗਰਭਵਤੀ ਅÏਰਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗ੍ਰੀਨ ਫ਼ੀਲਡਜ਼ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ 'ਚ ਕਿਸਾਨ ਸਿਖਲਾਈ ਕੈਂਪ ਲਗਾਏ
Ad Position 24