29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਗ੍ਰੀਨ ਫ਼ੀਲਡਜ਼ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-09-2025
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਮਨਪ੍ਰੀਤ ਸਿੰਘ)-ਗ੍ਰੀਨ ਫ਼ੀਲਡਜ਼ ਸਕੂਲ ਸਰਹਿੰਦ ਵਿਖੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਮਨਾਇਆ ਗਿਆ | ਇਸ ਮੌਕੇ 'ਤੇ ਬੱਚੇ ਪੰਜਾਬੀ ਪਹਿਰਾਵੇ ਵਿਚ ਕੁੜੀਆਂ ਪੰਜਾਬੀ ਸੂਟ ਅਤੇ ਲੜਕੇ ਕੁੜਤਾ-ਪਜਾਮਾ ਪਾ ਕੇ ਆਏ ਅਤੇ ਸਕੂਲ ਦੇ ਬਲੈਕ ਬੋਰਡਾਂ ਉੱਤੇ ਪੰਜਾਬੀ ਵਿਰਸੇ ਨੂੰ ਸੰਬੋਧਨ ਕਰਦੀਆਂ ਤਸਵੀਰਾਂ ਬਣਾਈਆਂ ਗਈਆਂ | ਕਲਾਸਾਂ ਵਿਚ ਪੰਜਾਬੀ ਗਤੀਵਿਧੀਆਂ ੳ ਤੋਂ ਲ਼ ਤੱਕ, ਸੁੰਦਰ ਲਿਖਾਈ, ਅੰਗਰੇਜ਼ੀ ਤੇ ਪੰਜਾਬੀ ਅਨੁਵਾਦ, ਕਵਿਤਾ ਉਚਾਰਨ, ਬੋਲ ਲਿਖਤ, ਪੋਸਟਰ ਮੁਕਾਬਲਾ, ਅੱਖਰ ਕਾਰੀ ਮੁਕਾਬਲਾ, ਭਾਸ਼ਣ ਮੁਕਾਬਲੇ, ਕਹਾਣੀ ਰਚਨਾ, ਪੰਜਾਬੀ ਭਾਸ਼ਾ ਵਿਚ ਨਾਰਾ ਲਿਖਣਾ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਡਾ. ਸਾਲੂ ਰੰਧਾਵਾ ਨੇ ਦੱਸਿਆ ਕਿ ਅੱਜ ਦੁਨੀਆ ਭਰ ਵਿਚ ਵਿਸ਼ਵ ਪੰਜਾਬੀ ਦਿਵਸ ਵੱਡੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ | ਇਸ ਦਿਵਸ ਦਾ ਮੁੱਖ ਉਦੇਸ਼ ਪੰਜਾਬੀ ਭਾਸ਼ਾ, ਸਾਹਿਤ ਅਤੇ ਸੰਸਕਿ੍ਤੀ ਨੂੰ ਸੰਭਾਲਣਾ ਅਤੇ ਆਉਣ ਵਾਲੀ ਪੀੜ੍ਹੀ ਤੱਕ ਪਹੁੰਚਾਉਣਾ ਹੈ | ਉਨ੍ਹਾਂ ਕਿਹਾ ਕਿ ਵਿਦਵਾਨਾਂ ਅਨੁਸਾਰ ਪੰਜਾਬੀ ਸਿਰਫ਼ ਇਕ ਭਾਸ਼ਾ ਨਹੀਂ ਸਗੋਂ ਸਾਡੀ ਸ਼ਾਨਦਾਰ ਰਿਵਾਇਤਾਂ, ਇਤਿਹਾਸ ਅਤੇ ਏਕਤਾ ਦੀ ਪਹਿਚਾਣ ਹੈ | ਉਨ੍ਹਾਂ ਅਪੀਲ ਕੀਤੀ ਕਿ ਉਹ ਪੰਜਾਬੀ ਬੋਲੀ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਤੇ ਅਧਿਆਪਕਾਂ ਨੇ ਪੰਜਾਬੀ ਦਿਵਸ ਨੂੰ ਮੁੱਖ ਰੱਖਦੇ ਹੋਏ ਹਰੇਕ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਤਾਂ ਜੋ ਵਿਦਿਆਰਥੀ ਆਪਣੀ ਪੰਜਾਬੀ ਬੋਲੀ, ਭਾਸ਼ਾ ਤੇ ਆਪਣੇ ਪੰਜਾਬੀ ਪਹਿਰਾਵੇ ਨਾਲ ਜੁੜ ਕੇ ਰਹਿ ਸਕਣ |
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਕੱਲ੍ਹ ਸੂਬਾ ਪੱਧਰੀ ਰੋਸ ਪ੍ਰਦਰਸ਼ਨ-ਪੰਜੋਲਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਗਰਭਵਤੀਆਂ ਲਈ ਲਾਹੇਵੰਦ-ਸਿਵਲ ਸਰਜਨ
Ad Position 24