29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਖਾਣ ਪੀਣ ਵਾਲੀਆ ਚੀਜ਼ਾਂ 'ਚ ਮਿਲਾਵਟ ਰੋਕਣ ਲਈ ਨਾਕੇ ਲਗਾਏ ਜਾਣਗੇ-ਫੂਡ ਸੇਫ਼ਟੀ ਅਫ਼ਸਰ

Ad Position 21
No active advertisement
ਅਜੀਤ ਡੈਸਕ 25-09-2025
ਫ਼ਤਹਿਗੜ੍ਹ ਸਾਹਿਬ, 24 ਸਤੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਾਇਕ ਕਮਿਸ਼ਨਰ (ਫੂਡ ਸੇਫ਼ਟੀ) ਰਾਖੀ ਵਿਨਾਇਕ ਦੀ ਅਗਵਾਈ 'ਚ ਫੂਡ ਸੇਫ਼ਟੀ ਅਫ਼ਸਰ ਸੰਦੀਪ ਸਿੰਘ ਸੰਧੂ ਤੇ ਲਵਪ੍ਰੀਤ ਸਿੰਘ ਦੇ ਆਧਾਰਤ ਟੀਮ ਵਲੋਂ ਜ਼ਿਲੇ੍ਹ ਅੰਦਰ ਆਮ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਲਈ ਮੁਹਿੰਮ ਵਿੱਢੀ ਗਈ ਹੈ | ਇਸ ਮੁਹਿੰਮ ਤਹਿਤ ਖਾਣ-ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ, ਹਲਵਾਈਆਂ, ਡੇਅਰੀ ਮਾਲਕਾ, ਦੋਧੀਆਂ, ਰੈਸਟੋਰੈਂਟਾਂ ਤੇ ਢਾਬਿਆਂ ਦੇ ਮਾਲਕਾਂ ਅਤੇ ਇਨ੍ਹਾਂ ਕਾਰੋਬਾਰੀਆਂ ਦੀਆਂ ਯੂਨੀਅਨਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ | ਸੈਮੀਨਾਰ ਦੌਰਾਨ ਰਾਖੀ ਵਿਨਾਇਕ ਨੇ ਕਿਹਾ ਕਿ ਮਠਿਆਈਆਂ ਆਦਿ ਬਣਾਉਣ ਲਈ ਮਿਆਰੀ ਖਾਦ ਪਦਾਰਥਾਂ ਦੀ ਵਰਤੋਂ ਕੀਤੀ ਜਾਵੇ, ਜੇਕਰ ਲੋੜ ਪੈਂਦੀ ਹੈ ਤਾਂ ਉਨ੍ਹਾਂ 'ਚ ਮਾਨਤਾ ਪ੍ਰਾਪਤ ਨਿਰਧਾਰਿਤ ਮਾਪਦੰਡ ਅਨੁਸਾਰ ਫੂਡ ਕਲਰ ਵਰਤੇ ਜਾਣ, ਕੇਵਲ ਸ਼ੁੱਧ ਚਾਂਦੀ ਦੇ ਵਰਕ ਦੀ ਹੀ ਵਰਤੋਂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਕੋਲਡ ਸਟੋਰਾਂ ਵਿਚ ਖੋਆ ਤੇ ਹੋਰ ਮਠਿਆਈਆਂ ਨੂੰ ਸਟੋਰ ਨਾ ਕੀਤਾ ਜਾਵੇ, ਜੇਕਰ ਸੀਮਤ ਸਮੇਂ ਲਈ ਮਠਿਆਈਆਂ ਜਾਂ ਖੋਆ ਸਟੋਰ ਕਰਨਾ ਹੈ ਤਾਂ ਆਪਣੇ ਖ਼ੁਦ ਦੇ ਅਦਾਰੇ ਅੰਦਰ ਬਣੇ ਚੈਂਬਰ ਵਿਚ ਸਟੋਰ ਕੀਤਾ ਜਾ ਸਕਦਾ ਹੈ | ਫੂਡ ਸੇਫ਼ਟੀ ਅਫ਼ਸਰ ਸੰਦੀਪ ਸਿੰਘ ਸੰਧੂ ਅਤੇ ਲਵਪ੍ਰੀਤ ਸਿੰਘ ਨੇ ਸਮੂਹ ਹਲਵਾਈਆਂ, ਕਰਿਆਨਾ ਅਤੇ ਡੇਅਰੀ ਵਾਲਿਆਂ ਤੋਂ ਸਹਿਯੋਗ ਦੀ ਮੰਗ ਹੋਏ ਕਰਦੇ ਹੋਏ, ਕਿਹਾ ਕਿ ਤਿਉਹਾਰੀਂ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤੂਆਂ ਦੀ ਸ਼ੁੱਧਤਾ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਮਿਲਾਵਟੀ ਪਦਾਰਥਾਂ ਦੇ ਕੰਟਰੋਲ ਲਈ ਸਪੈਸ਼ਲ ਨਾਕੇ ਲਗਾਏ ਜਾਣਗੇ ਅਤੇ ਕੋਲਡ ਸਟੋਰਾਂ ਦੀ ਵੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਨੇ 'ਫਿਊਜ਼ਨ ਫਿਸਟਾ' ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ 1007 ਨਾਨ-ਟੀਚਿੰਗ ਕਰਮਚਾਰੀਆਂ ਨੂੰ ਰੈਗੂਲਰ ਕਰਨ 'ਚ ਧੋਖਾ
Ad Position 24