ਬਸੀ ਪਠਾਣਾਂ, 25 ਸਤੰਬਰ (ਐਚ.ਐਸ.ਗੌਤਮ)-ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅਨਾਜ ਮੰਡੀ ਬਸੀ ਪਠਾਣਾਂ ਅਤੇ ਨੰਦਪੁਰ ਕਲੌੜ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਹੀ ਦੇਸ਼ ਨੂੰ ਅਨਾਜ ਦੇ ਖੇਤਰ ਵਿਚ ਆਤਮ ਨਿਰਭਰ ਬਣਾਉਣ ਲਈ ਅਹਿਮ ਯੋਗਦਾਨ ਪਾਇਆ ਹੈ ਅਤੇ ਰਾਜ ਸਰਕਾਰ ਵਲੋਂ ਸੂਬੇ ਦੇ ਮਿਹਨਤੀ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿਚ ਫ਼ਸਲ ਖ਼ਰੀਦਣ ਸਬੰਧੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮੰਡੀਆਂ ਵਿਚ ਆਉਣ ਵਾਲੇ ਝੋਨੇ ਦੀ ਨਾਲਾੋ-ਨਾਲ ਖ਼ਰੀਦ ਤੇ ਲਿਫ਼ਟਿੰਗ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ | ਇਸ ਮੌਕੇ ਸਕੱਤਰ ਕੰਵਲਜੀਤ ਸਿੰਘ, ਮਨਮੀਤ ਸਿਆਲ, ਵਿਕਾਸ ਗੁਪਤਾ, ਚੇਅਰਮੈਨ ਮਨਪ੍ਰੀਤ ਸਿੰਘ ਸੋਮਲ, ਬਲਦੇਵ ਸਿੰਘ ਦਮਹੇੜੀ, ਹਰਵਿੰਦਰ ਸਿੰਘ ਧਾਲੀਵਾਲ, ਸਰਪੰਚ ਗੁਰਿੰਦਰ ਸਿੰਘ ਮਾਨ, ਨਰਿੰਦਰਪਾਲ ਕੌਰ, ਯਾਦਵਿੰਦਰ ਸਿੰਘ ਫੂਡ ਸਪਲਾਈ, ਅਸ਼ਵਨੀ ਗੌਤਮ ਇੰਸਪੈਕਟਰ ਪਨਸਪ, ਹਰਜੀਤ ਸਿੰਘ ਚੀਮਾ, ਲੇਖਾਕਾਰ ਸੁਖਦੇਵ ਸਿੰਘ ਤੇ ਰਸ਼ਵਿੰਦਰ ਸਿੰਘ ਕਲੌਂਦੀ ਹਾਜ਼ਰ ਸਨ |