05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਾਂਗੇ-ਲੋਹਾਰੀ

Ad Position 21
No active advertisement
ਅਜੀਤ ਡੈਸਕ 26-09-2025
ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਵਰਕਰਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਜਿਸ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਜਲ ਸਪਲਾਈ ਵਰਕਰਜ਼ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਸ਼ਮੂਲੀਅਤ ਕਰਨਗੇ | ਇਹ ਪ੍ਰਗਟਾਵਾ ਅੱਜ ਇੱਥੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਲੋਹਾਰੀ, ਜਨਰਲ ਸਕੱਤਰ ਕੁਲਵੀਰ ਸਿੰਘ, ਖ਼ਜ਼ਾਨਚੀ ਜਸਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸਾਹ ਅਤੇ ਕੁਲਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਧਰਨੇ ਦੌਰਾਨ ਇਨਲਿਸਟਮੈਂਟ ਤੇ ਆਊਟਸੋਰਸ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ 'ਤੇ ਸੰਬੰਧਿਤ ਵਿਭਾਗ ਵਿਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜ਼ਲ ਨੂੰ ਲਾਗੂ ਕਰਨ ਅਤੇ 15ਵੀਂ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਸ਼ਾਂ ਅਨੁਸਾਰ ਘੱਟੋ-ਘੱਟ ਉਜਰਤ 34244 ਰੁਪਏ ਸਮੂਹ ਵਿਭਾਗ 'ਚ ਫ਼ੀਲਡ ਅਤੇ ਦਫ਼ਤਰਾਂ ਵਿਚ ਕੰਮ ਕਰਦੇ ਇਨਲਿਸਟਮੈਂਟ, ਆਊਟਸੋਰਸ ਵਰਕਰਾਂ 'ਤੇ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ | ਇਸ ਤੋਂ ਇਲਾਵਾ ਵਰਕਰਾਂ ਨੂੰ ਈ.ਪੀ.ਐਫ., ਈ.ਐਸ.ਆਈ. ਸਹੂਲਤਾਂ ਦਿੱਤੇ ਜਾਣ, ਕਿਰਤ ਕਾਨੂੰਨ, ਆਊਟਸੋਰਸ ਵਰਕਰਾਂ ਨੂੰ 8.33 ਫ਼ੀਸਦੀ ਬੋਨਸ ਤਨਖ਼ਾਹ ਦੇ ਨਾਲ ਦੇਣ, ਵਿਭਾਗ ਅਧੀਨ ਚੱਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ (ਜਲ ਘਰ) ਦਾ ਜਬਰੀ ਪੰਚਾਇਤੀਕਰਨ, ਸਕਾਡਾ ਪ੍ਰਣਾਲੀ ਲਗਾਉਣ ਦੀਆਂ ਨੀਤੀਆਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ | ਇਸ ਮੀਟਿੰਗ 'ਚ ਦਵਿੰਦਰ ਸਿੰਘ, ਨਿਰਮਲ ਸਿੰਘ, ਹਰਦੀਪ ਸਿੰਘ, ਬਲਜਿੰਦਰ ਸਿੰਘ, ਸੁਖਦੇਵ ਸਿੰਘ, ਸੁੱਚਾ ਖਾਨ, ਤਰਸੇਮ ਸਿੰਘ, ਸੁਖਦੇਵ ਸਿੰਘ, ਹਰਬੰਸ ਸਿੰਘ, ਪਿਆਰਾ ਸਿੰਘ, ਅਮਿਤ ਕੁਮਾਰ, ਬਿੰਦਰ ਸਿੰਘ, ਸੋਹਣ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਰਣਧੀਰ ਸਿੰਘ, ਬਲਜੀਤ ਸਿੰਘ ਬਾਸੀਆ, ਜਰਨੈਲ ਸਿੰਘ, ਕੇਸਰ ਸਿੰਘ, ਹਰਭਿੰਦਰ ਸਿੰਘ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸਾਲੇ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਵਿਚ ਜੀਜਾ ਮੁਕੱਦਮੇ 'ਚ ਨਾਮਜ਼ਦ ਅਗਲੀ ਖ਼ਬਰ ਵਿਧਾਇਕ ਹੈਪੀ ਨੇ ਅਨਾਜ ਮੰਡੀ ਬਸੀ ਪਠਾਣਾਂ ਤੇ ਨੰਦਪੁਰ ਕਲੌੜ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
Ad Position 24